ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਜਲੰਧਰ ‘ਚ ਅੱਤਵਾਦੀ ਲਖਬੀਰ ਦੇ 3 ਸਾਥੀ ਗ੍ਰਿਫਤਾਰ, 17 ਹਥਿਆਰ ਤੇ 33 ਮੈਗਜ਼ੀਨ ਬਰਾਮਦ
ਹਥਿਆਰ ਮੱਧ ਪ੍ਰਦੇਸ਼ ਤੋਂ ਲਿਆਂਦੇ ਗਏ ਸਨ
ਜਲੰਧਰ : ਪੰਜਾਬ ਦੀ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੱਤਵਾਦੀ ਲਖਬੀਰ ਲੰਡਾ ਦੇ 3 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਕਰੀਬ 17 ਹਥਿਆਰ ਅਤੇ 33 ਮੈਗਜ਼ੀਨ ਬਰਾਮਦ ਕੀਤੇ ਹਨ। ਇਸ ਸਬੰਧੀ ਸਿਟੀ ਪੁਲੀਸ ਨੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
ਸਾਰੇ ਮੁਲਜ਼ਮ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆ ਕੇ ਇੱਥੇ ਮਹਿੰਗੇ ਭਾਅ ਵੇਚਦੇ ਸਨ। ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਅੱਜ ਇਸ ਸਬੰਧੀ ਪ੍ਰੈਸ ਕਾਨਫਰੰਸ ਕਰਨਗੇ। ਇਹ ਕਾਰਵਾਈ ਜਲੰਧਰ ਪੁਲਿਸ ਦੇ ਸਪੈਸ਼ਲ ਸੈੱਲ ਦੀ ਟੀਮ ਨੇ ਕੀਤੀ ਹੈ। NIA ਨੇ ਪੰਜਾਬ ਦੇ ਮੋਸਟ ਵਾਂਟੇਡ ਅੱਤਵਾਦੀ ਲਖਬੀਰ ਸਿੰਘ ਸੰਧੂ ਉਰਫ ਲੰਡਾ ‘ਤੇ 15 ਲੱਖ ਰੁਪਏ ਦਾ ਇਨਾਮ ਰੱਖਿਆ ਹੈ। ਰਾਸ਼ਟਰੀ ਜਾਂਚ ਏਜੰਸੀ (NIA) ਨੇ ਬੁੱਧਵਾਰ ਨੂੰ ਹੀ 15 ਲੱਖ ਰੁਪਏ ਦਾ ਇਨਾਮ ਰੱਖਿਆ ਹੈ।
ਲਖਬੀਰ ਸਿੰਘ ‘ਤੇ ਪੰਜਾਬ ‘ਚ ਦਹਿਸ਼ਤ ਫੈਲਾਉਣ ਦਾ ਦੋਸ਼ ਹੈ। ਉਹ 2017 ਵਿੱਚ ਵਿਦੇਸ਼ ਭੱਜ ਗਿਆ ਸੀ। ਉਦੋਂ ਤੋਂ NIA ਉਸ ਦੀ ਭਾਲ ਕਰ ਰਹੀ ਹੈ। ਲਖਬੀਰ ਸਿੰਘ ਪੰਜਾਬ ਵਿੱਚ ਕਈ ਅੱਤਵਾਦੀ ਘਟਨਾਵਾਂ ਅਤੇ ਪਾਕਿਸਤਾਨ ਤੋਂ ਹਥਿਆਰਾਂ ਦੀ ਸਪਲਾਈ ਵਿੱਚ ਵੀ ਸ਼ਾਮਲ ਰਿਹਾ ਹੈ।