ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਚੀਨ ‘ਚ 7.2 ਤੀਬਰਤਾ ਦਾ ਭੂਚਾਲ
ਭਾਰਤ ‘ਚ ਵੀ ਮਹਿਸੂਸ ਕੀਤੇ ਗਏ ਜ਼ਬਰਦਸਤ ਝਟਕੇ
ਦਿੱਲੀ-ਐਨਸੀਆਰ ਵਿੱਚ ਲੋਕ ਆਪਣੇ ਘਰਾਂ ਤੋਂ ਨਿਕਲੇ
ਨਵੀਂ ਦਿੱਲੀ : ਸੋਮਵਾਰ ਦੀ ਰਾਤ 11.39 ਵਜੇ ਚੀਨ-ਕਿਰਗਿਸਤਾਨ ਸਰਹੱਦ ‘ਤੇ 7.2 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦਾ ਕੇਂਦਰ ਦੱਖਣੀ ਸ਼ਿਨਜਿਆਂਗ ਵਿੱਚ ਜ਼ਮੀਨ ਤੋਂ 22 ਕਿਲੋਮੀਟਰ ਹੇਠਾਂ ਸੀ। ਸਮਾਚਾਰ ਏਜੰਸੀ ਰਾਇਟਰਸ ਮੁਤਾਬਕ ਭੂਚਾਲ ਨਾਲ ਕਈ ਇਮਾਰਤਾਂ ਢਹਿ ਗਈਆਂ ਹਨ ਅਤੇ ਕਈ ਲੋਕ ਜ਼ਖਮੀ ਹੋ ਗਏ ਹਨ।
ਭੂਚਾਲ ਵਿਚ ਵੀ 40 ਝਟਕੇ ਵੀ ਦਰਜ ਕੀਤੇ ਗਏ ਹਨ। ਭੂਚਾਲ ਦਾ ਸਭ ਤੋਂ ਵੱਧ ਅਸਰ ਉਰੂਮਕੀ, ਕੋਰਲਾ, ਕਸ਼ਗਰ, ਯਿਨਿੰਗ ਵਿੱਚ ਮਹਿਸੂਸ ਕੀਤਾ ਗਿਆ। ਚੀਨ ਦੇ ਸ਼ਿਨਜਿਆਂਗ ਰੇਲਵੇ ਵਿਭਾਗ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ 27 ਟਰੇਨਾਂ ਦੇ ਸੰਚਾਲਨ ਨੂੰ ਰੋਕਣਾ ਪਿਆ ਹੈ।
ਵੱਖ-ਵੱਖ ਥਾਵਾਂ ‘ਤੇ ਫਸੇ ਲੋਕਾਂ ਨੂੰ ਬਚਾਉਣ ਲਈ ਬਚਾਅ ਕਰਮਚਾਰੀਆਂ ਦੀਆਂ ਟੀਮਾਂ ਨੂੰ ਰਵਾਨਾ ਕੀਤਾ ਗਿਆ ਹੈ। ਚੀਨ ਵਿੱਚ ਆਏ ਭੂਚਾਲ ਦਾ ਅਸਰ ਭਾਰਤ ਵਿੱਚ ਵੀ ਦੇਖਣ ਨੂੰ ਮਿਲਿਆ। ਦਿੱਲੀ-ਐੱਨਸੀਆਰ ‘ਚ ਲੋਕਾਂ ਨੇ ਭੂਚਾਲ ਦੇ ਝਟਕੇ ਕਾਫੀ ਦੇਰ ਤੱਕ ਮਹਿਸੂਸ ਕੀਤੇ। ਘਬਰਾਏ ਹੋਏ ਲੋਕ ਘਰਾਂ ਤੋਂ ਬਾਹਰ ਆ ਗਏ ਅਤੇ ਖੁੱਲ੍ਹੇਆਮ ਇਲਾਕਿਆਂ ਵਿਚ ਪਹੁੰਚ ਗਏ।