ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਚੰਡੀਗੜ੍ਹ ਦੀ ਫਰਨੀਚਰ ਮਾਰਕੀਟ ‘ਚ ਲੱਗੀ ਅੱਗ

ਚੰਡੀਗੜ੍ਹ ਦੇ ਸੈਕਟਰ 52 ਸਥਿਤ ਫਰਨੀਚਰ ਮਾਰਕੀਟ ਵਿੱਚ ਮੰਗਲਵਾਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਨਾਲ 12 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ।
ਇਸ ਦਾ ਪਤਾ ਲੱਗਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਅੱਗ ‘ਤੇ ਕਾਬੂ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ।
ਹਾਲਾਂਕਿ ਫਰਨੀਚਰ ਦਾ ਸਮਾਨ ਹੋਣ ਕਾਰਨ ਅੱਗ ‘ਤੇ ਕਾਬੂ ਪਾਉਣ ‘ਚ ਦੇਰੀ ਹੋ ਰਹੀ ਹੈ। ਫਿਲਹਾਲ ਬਾਜ਼ਾਰ ਨੂੰ ਖਾਲੀ ਕਰਵਾ ਲਿਆ ਗਿਆ ਹੈ।