ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਮੋਹਾਲੀ ‘ਚ ਟਰੱਕ ਨੇ 2 Police ਮੁਲਾਜ਼ਮਾਂ ਨੂੰ ਕੁਚਲਿਆ
ਮੋਹਾਲੀ : ਪੰਜਾਬ ਦੇ ਮੋਹਾਲੀ ਦੇ ਡੇਰਾਬੱਸੀ ‘ਚ ਇਕ ਟਰੱਕ ਡਰਾਈਵਰ ਨੇ ਚੌਕੀ ‘ਤੇ ਖੜ੍ਹੇ Police ਮੁਲਾਜ਼ਮਾਂ ਨੂੰ ਕੁਚਲ ਦਿੱਤਾ। ਹਾਦਸੇ ਵਿੱਚ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਹਰੀ ਸਿੰਘ ਅਤੇ ਜੈਸਲਮੇਰ ਸਿੰਘ ਵਜੋਂ ਹੋਈ ਹੈ। Police ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਦੇ ਨਾਲ ਹੀ Police ਨੇ ਦੋਸ਼ੀ ਡਰਾਈਵਰ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਟਰੱਕ ਨੂੰ ਵੀ ਆਪਣੇ ਕਬਜ਼ੇ ‘ਚ ਲੈ ਲਿਆ ਹੈ।
ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 3 ਵਜੇ ਪੁਲਿਸ ਨੇ ਡੇਰਾਬੱਸੀ ਦੇ ਬਰਵਾਲਾ ਰੋਡ ‘ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਇਕ ਤੇਜ਼ ਰਫਤਾਰ ਹਿਮਾਚਲ ਨੰਬਰ ਦਾ ਟਰੱਕ ਗਲਤ ਸਾਈਡ ਤੋਂ ਆਉਂਦਾ ਦੇਖਿਆ ਗਿਆ। ਜਿਸ ਨੂੰ ਚੌਕੀ ‘ਤੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਰੋਕਣ ਦੀ ਕੋਸ਼ਿਸ਼ ਕੀਤੀ। ਪਰ ਡਰਾਈਵਰ ਨੇ ਪੁਲਿਸ ਮੁਲਾਜ਼ਮਾਂ ‘ਤੇ ਟਰੱਕ ਚਾੜ੍ਹ ਦਿੱਤਾ। ਇਸ ਹਾਦਸੇ ਵਿੱਚ ਦੋ ਪੁਲਿਸ ਮੁਲਾਜ਼ਮਾਂ ਹਰੀ ਸਿੰਘ ਅਤੇ ਜੈਸਲਮੇਰ ਦੀ ਮੌਤ ਹੋ ਗਈ।