AAP ਬਣਾਏਗੀ ਚੰਡੀਗੜ੍ਹ ਦਾ ਮੇਅਰ, ਸੁਪਰੀਮ ਕੋਰਟ ਨੇ ਪਲਟਿਆ ਫੈਸਲਾ

February 20, 2024 4:52 pm

ਨਵੀਂ ਦਿੱਲੀ : ਚੰਡੀਗੜ੍ਹ ਦੇ ਮੇਅਰ ਹੁਣ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਕੁਮਾਰ ਹੋਣਗੇ। ਸੁਪਰੀਮ ਕੋਰਟ ਨੇ ਇਹ ਹੁਕਮ ਗਲਤ ਨਤੀਜੇ ਦੇਣ ਵਾਲੇ ਬੈਲਟ ਪੇਪਰਾਂ ‘ਚ ਛੇੜਛਾੜ ਦੇ ਦੋਸ਼ਾਂ ਦੀ ਸੁਣਵਾਈ ਕਰਦੇ ਹੋਏ ਦਿੱਤਾ ਹੈ।

ਇਸ ਦੌਰਾਨ ਅਦਾਲਤ ਨੇ ਵੱਡਾ ਫੈਸਲਾ ਲੈਂਦੇ ਹੋਏ ਚੋਣ ਅਧਿਕਾਰੀ ਦੇ ਰਵੱਈਏ ਨੂੰ ਅਪਰਾਧ ਕਰਾਰ ਦਿੱਤਾ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਦਾਲਤ ਨੇ ਕਿਹਾ ਕਿ ਰਿਟਰਨਿੰਗ ਅਫ਼ਸਰ ਅਨਿਲ ਮਸੀਹ ਨੇ ਅਪਰਾਧ ਕੀਤਾ ਸੀ।

ਅਸਲ ਵਿਚ ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਮੰਗਲਵਾਰ ਯਾਨੀ ਕਿ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਸਪੱਸ਼ਟ ਕਿਹਾ ਕਿ ਰਿਟਰਨਿੰਗ ਅਫਸਰ ਅਨਿਲ ਮਸੀਹ ਦੇ ਖਰਾਬ ਹੋਏ ਬੈਲਟ ਪੇਪਰਾਂ ਨੂੰ ਜਾਇਜ਼ ਮੰਨਿਆ ਜਾਵੇਗਾ।