ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਂਦਾ ਜਾਵੇ : ਪਰਿਵਾਰਿਕ ਮੈਂਬਰ

February 20, 2024 4:44 pm
Img 20240220 Wa0106

ਪਰਿਵਾਰਿਕ ਮੈਂਬਰਾਂ ਨੇ ਅੰਮ੍ਰਿਤਸਰ ਦੇ ਡੀਸੀ ਨਾਲ ਕੀਤੀ ਮੁਲਾਕਾਤ

ਅਸਲ ਵਿਚ ਪਰਿਵਾਰਿਕ ਮੈਂਬਰਾਂ ਨੇ ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ਨੂੰ ਅੰਮ੍ਰਿਤਸਰ ਦੀ ਜੇਲ੍ਹ ਵਿੱਚ ਸ਼ਿਫਟ ਕਰਨ ਦੀ ਮੰਗ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ

ਅੰਮ੍ਰਿਤਸਰ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਜੋ ਕਿ ਫਿਲਹਾਲ ਅਸਾਮ ਦੀ ਇਕ ਜੇਲ੍ਹ ਵਿਚ ਬੰਦ ਹੈ ਦੇ ਪਰਿਵਾਰਕ ਮੈਂਬਰਾਂ ਨੇ ਉਸ ਲਈ ਆਵਾਜ਼ ਚੁੱਕੀ ਹੈ। ਪਿਛਲੇ ਦਿਨੀ ਅਸਾਮ ਦੀ ਡਿੱਬੜੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਦੀ ਜੇਲ੍ਹ ਚੋਂ ਆਡੀਓ ਵਾਇਰਲ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰ ਤੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਸਿੰਘਾਂ ਦੇ ਪਰਿਵਾਰਿਕ ਮੈਂਬਰਾਂ ਨੇ ਅੱਜ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕੀਤੀ।

ਅਸਲ ਵਿਚ ਪਰਿਵਾਰਿਕ ਮੈਂਬਰਾਂ ਨੇ ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ਨੂੰ ਅੰਮ੍ਰਿਤਸਰ ਦੀ ਜੇਲ੍ਹ ਵਿੱਚ ਸ਼ਿਫਟ ਕਰਨ ਦੀ ਮੰਗ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਹਨਾਂ ਨੇ ਜੋ ਅੰਮ੍ਰਿਤਪਾਲ ਸਿੰਘ ਦੀ ਆਡੀਓ ਸੁਣੀ ਹੈ ਕਿ ਜੇਲ੍ਹ ਵਿੱਚ ਉਹਨਾਂ ‘ਤੇ ਤਸ਼ੱਦਦ ਕੀਤਾ ਜਾ ਰਿਹਾ ਹੈ।

ਉਸ ਨੂੰ ਲੈ ਕੇ ਹੀ ਅੱਜ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਹੈ ਤੇ ਮੰਗ ਕੀਤੀ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਬਾਕੀ ਸਾਥੀਆਂ ਨੂੰ ਡਿੱਬੜੂਗੜ੍ਹ ਜੇਲ੍ਹ ਚੋਂ ਪੰਜਾਬ ਦੀ ਕਿਸੇ ਵੀ ਜੇਲ ਦੇ ਵਿੱਚ ਸ਼ਿਫਟ ਕੀਤਾ ਜਾਵੇ।

ਉਹਨਾਂ ਅੱਗੇ ਗੱਲਬਾਤ ਕਰਦਿਆਂ ਕਿਹਾ ਕਿ ਅਗਰ ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ਨੂੰ ਸ਼ਿਫਟ ਨਾ ਕੀਤਾ ਗਿਆ ਤਾਂ ਜਿਸ ਤਰੀਕੇ ਉਹਨਾਂ ਵੱਲੋਂ ਭੁੱਖ ਹੜਤਾਲ ਰੱਖੀ ਗਈ ਉਸੇ ਤਰੀਕੇ ਪੰਜਾਬ ਵਿੱਚ ਉਹ ਵੀ ਭੁੱਖ ਹੜਤਾਲ ਤੇ ਬੈਠਣਗੇ ਤੇ ਸਮੁੱਚੇ ਖਾਲਸਾ ਪੰਥ ਨੂੰ ਇਸ ਭੁੱਖ ਹੜਤਾਲ ਚ ਬੈਠਣ ਦਾ ਸੱਦਾ ਦੇਣਗੇ।