Amritsar : 21 ਹਜ਼ਾਰ ਕਰੋੜ ਰੁਪਏ ਦੀ ਨਸ਼ਾ ਤਸਕਰੀ ਦਾ ਮੁਲਜ਼ਮ ਫਰਾਰ

February 19, 2024 8:21 am
5966d982 4cbc 4a0e 8a8c 55895a52c9ce

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੱਛ (ਪੱਛਮੀ) ਦੇ ਐਸਪੀ ਮਹਿੰਦਰ ਬਗੜੀਆ ਨੇ ਦੱਸਿਆ ਕਿ ਜੋਬਨਜੀਤ ਸਿੰਘ ਨੂੰ ਕੱਛ ਦੀ ਭੁਜ ਜੇਲ੍ਹ ਤੋਂ ਅੰਮ੍ਰਿਤਸਰ ਦੀ ਅਦਾਲਤ ਵਿੱਚ ਇੱਕ ਹੋਰ ਕੇਸ ਵਿੱਚ ਪੇਸ਼ ਕਰਨ ਲਈ ਲਿਆਂਦਾ ਗਿਆ ਸੀ।

ਅੰਮਿ੍ਤਸਰ : 2021 ਵਿੱਚ, ਗੁਜਰਾਤ ਦੇ ਮੁੰਦਰਾ ਬੰਦਰਗਾਹ ਤੋਂ ਜ਼ਬਤ ਕੀਤੀ ਗਈ 2,988 ਕਿਲੋਗ੍ਰਾਮ ਹੈਰੋਇਨ ਮਾਮਲੇ ਦਾ ਮੁੱਖ ਦੋਸ਼ੀ ਤਰਨਤਾਰਨ ਨਿਵਾਸੀ ਜੋਬਨਜੀਤ ਸਿੰਘ ਸੰਧੂ, ਪੰਜਾਬ ਵਿੱਚ ਗੁਜਰਾਤ ਪੁਲਿਸ ਦੀ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਸੀ। ਪੁਲੀਸ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਥਾਣੇ ਵਿੱਚ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਅੰਮ੍ਰਿਤਸਰ ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ 4 ਲੋਕਾਂ ਨੂੰ ਹਿਰਾਸਤ ਵਿੱਚ ਵੀ ਲੈ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੱਛ (ਪੱਛਮੀ) ਦੇ ਐਸਪੀ ਮਹਿੰਦਰ ਬਗੜੀਆ ਨੇ ਦੱਸਿਆ ਕਿ ਜੋਬਨਜੀਤ ਸਿੰਘ ਨੂੰ ਕੱਛ ਦੀ ਭੁਜ ਜੇਲ੍ਹ ਤੋਂ ਅੰਮ੍ਰਿਤਸਰ ਦੀ ਅਦਾਲਤ ਵਿੱਚ ਇੱਕ ਹੋਰ ਕੇਸ ਵਿੱਚ ਪੇਸ਼ ਕਰਨ ਲਈ ਲਿਆਂਦਾ ਗਿਆ ਸੀ। ਦੋਸ਼ੀ ਸ਼ਨੀਵਾਰ ਨੂੰ ਭੱਜਣ ‘ਚ ਕਾਮਯਾਬ ਹੋ ਗਿਆ। ਉਸ ਨੇ ਦੱਸਿਆ ਕਿ ਜਦੋਂ ਇਹ ਘਟਨਾ ਵਾਪਰੀ ਤਾਂ ਉਹ ਉਸ ਨੂੰ ਅੰਮ੍ਰਿਤਸਰ ਪੇਸ਼ੀ ਤੋਂ ਬਾਅਦ ਵਾਪਸ ਲੈ ਕੇ ਜਾ ਰਹੇ ਸਨ।

ਜੋਬਨਜੀਤ ਸਿੰਘ ਦੇ ਨਾਲ ਗੁਜਰਾਤ ਪੁਲਿਸ ਦੇ ਮੁਲਾਜ਼ਮ ਵੀ ਸਨ। ਖਾਣਾ ਖਾਣ ਲਈ ਉਹ ਅੰਮ੍ਰਿਤਸਰ ਦੇ ਜੰਡਿਆਲਾ ਨੇੜੇ ਪਿੰਡ ਬੰਡਾਲਾ ਵਿੱਚ ਇੱਕ ਢਾਬੇ ’ਤੇ ਰੁਕਿਆ। ਇਸ ਦੌਰਾਨ ਮੁਲਜ਼ਮ ਗੁਜਰਾਤ ਪੁਲੀਸ ਨੂੰ ਚਕਮਾ ਦੇ ਕੇ ਭੱਜਣ ਵਿੱਚ ਕਾਮਯਾਬ ਹੋ ਗਿਆ। ਜਾਣਕਾਰੀ ਦਿੰਦਿਆਂ ਐਸਐਸਪੀ ਅੰਮ੍ਰਿਤਸਰ ਸਤਿੰਦਰ ਸਿੰਘ ਨੇ ਦੱਸਿਆ ਕਿ ਜੰਡਿਆਲਾ ਗੁਰੂ ਥਾਣੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਮਾਮਲੇ ‘ਚ ਹੁਣ ਤੱਕ 4 ਲੋਕਾਂ ਨੂੰ ਹਿਰਾਸਤ ‘ਚ ਲਿਆ ਗਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ।