ਲਾਸ਼ ਨੂੰ ਸਸਕਾਰ ਲਈ ਲਿਜਾਂਦੇ ਸਮੇਂ ਧੁੰਦ ‘ਚ ਵਾਪਰਿਆ ਹਾਦਸਾ, 6 ਲੋਕਾਂ ਦੀ ਮੌਤ

December 25, 2023 3:30 pm
An Accident Occurred In Dhand While Taking The Body For Cremation, 6 People Died

ਤੇਲੰਗਾਨਾ : ਅੱਜਕਲ ਸੰਘਣੀ ਧੁੰਦ ਕਾਰਨ ਕਈ ਥਾਵਾਂ ਤੇ ਹਾਦਸੇ ਵਾਪਰ ਰਹੇ ਹਨ। ਅਜਿਹੇ ਸਮੇਂ ਵਿਚ ਇਕ ਦਰਦਨਾਕ ਹਾਦਸਾ ਵਾਪਰ ਗਿਆ। ਦਰਅਸਲ ਵੱਖ ਸੜਕ ਹਾਦਸਿਆਂ ਵਿੱਚ ਛੇ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ। ਤੇਲੰਗਾਨਾ ਦੇ ਨਲਗੋਂਡਾ ਜ਼ਿਲ੍ਹੇ ਵਿੱਚ ਦੋ ਵੱਖ-ਵੱਖ ਸੜਕ ਹਾਦਸਿਆਂ ਵਿੱਚ ਕੁੱਲ ਛੇ ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ‘ਚ ਤਿੰਨ ਲੋਕ ਜ਼ਖਮੀ ਵੀ ਹੋਏ ਹਨ। Police ਮੁਤਾਬਕ ਸੋਮਵਾਰ ਨੂੰ ਧੁੰਦ ਕਾਰਨ ਇਕ ਰਿਸ਼ਤੇਦਾਰ ਦੀ ਲਾਸ਼ ਨੂੰ ਸਸਕਾਰ ਲਈ ਘਰ ਲੈ ਕੇ ਜਾ ਰਹੇ ਚਾਰ ਲੋਕਾਂ ਦੀ ਉਸ ਸਮੇਂ ਦਰਦਨਾਕ ਮੌਤ ਹੋ ਗਈ ਜਦੋਂ ਉਨ੍ਹਾਂ ਦੀ ਗੱਡੀ ਇਕ ਜੀਪ ਨਾਲ ਟਕਰਾ ਗਈ। ਇਸ ਹਾਦਸੇ ਤੋਂ ਬਾਅਦ ਮ੍ਰਿਤਕਾਂ ਦੇ ਪਰਿਵਾਰਾਂ ‘ਚ ਸੋਗ ਦੀ ਲਹਿਰ ਹੈ।

ਨਿਦਾਮਨੂਰ ਪੁਲਿਸ ਸਟੇਸ਼ਨ ਦੇ ਸਬ-ਇੰਸਪੈਕਟਰ (ਐਸਆਈ) ਗੋਪਾਲ ਰਾਓ ਦੇ ਅਨੁਸਾਰ, ਹੈਦਰਾਬਾਦ ਤੋਂ ਇੱਕ ਮ੍ਰਿਤਕ ਬਾਈਕ ਸਵਾਰ ਦਾ ਪਰਿਵਾਰ, ਜੋ ਉਸਨੂੰ ਦੇਖਣ ਲਈ ਜਾ ਰਿਹਾ ਸੀ, ਉਸ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਿਆ ਜਦੋਂ ਉਨ੍ਹਾਂ ਦੀ ਟਾਟਾ ਏਸ ਨੂੰ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ। ਇਹ ਹਾਦਸਾ ਸਵੇਰੇ ਕਰੀਬ 4 ਵਜੇ ਸੰਘਣੀ ਧੁੰਦ ਕਾਰਨ ਵਾਪਰਿਆ। ਹਾਦਸੇ ਵਿੱਚ ਜ਼ਖਮੀ ਤਿੰਨਾਂ ਦਾ ਨਾਲਗੋਂਡਾ ਦੇ ਮਿਰਿਆਲਾਗੁਡਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

Police ਮੁਤਾਬਕ ਮ੍ਰਿਤਕ ਬਾਈਕ ਸਵਾਰ 24 ਦਸੰਬਰ ਨੂੰ ਆਪਣੇ ਮੋਟਰਸਾਈਕਲ ‘ਤੇ ਵੰਪਾਦ ਪਿੰਡ ਜਾ ਰਿਹਾ ਸੀ। ਜਦੋਂ ਉਹ ਚੌਰਾਹੇ ‘ਤੇ ਪਹੁੰਚਿਆ, ਤਾਂ ਉਸ ਦਾ ਹਾਦਸਾ ਹੋ ਗਿਆ ਅਤੇ ਇੱਕ ਪੈਦਲ ਯਾਤਰੀ ਨੂੰ ਟੱਕਰ ਮਾਰ ਦਿੱਤੀ, ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਬਾਈਕ ਸਵਾਰ ਦੀ ਇਲਾਜ ਦੌਰਾਨ ਮੌਤ ਹੋ ਗਈ। ਫਿਲਹਾਲ ਮ੍ਰਿਤਕਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕੀਤਾ ਜਾ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।