AUS vs WI: ਡੇਵਿਡ ਵਾਰਨਰ ਨੇ ਬਣਾਇਆ ਵਿਸ਼ਵ ਰਿਕਾਰਡ

February 9, 2024 4:32 pm
Panjab Pratham News

ਆਸਟ੍ਰੇਲੀਆ ਦੇ ਸਲਾਮੀ ਬੱਲੇਬਾਜ਼ ਡੇਵਿਡ ਵਾਰਨਰ ਨੇ ਵੈਸਟਇੰਡੀਜ਼ ਦੇ ਖਿਲਾਫ ਟੀ-20 ਅੰਤਰਰਾਸ਼ਟਰੀ ਮੈਚ ‘ਚ 22 ਗੇਂਦਾਂ ‘ਚ ਅਰਧ ਸੈਂਕੜਾ ਜੜਿਆ ਅਤੇ ਇਸ ਪਾਰੀ ਨਾਲ ਉਨ੍ਹਾਂ ਨੇ ਕੁਝ ਅਜਿਹਾ ਕਰ ਦਿਖਾਇਆ ਜੋ ਅੱਜ ਤੱਕ ਕੋਈ ਵੀ ਖਿਡਾਰੀ ਨਹੀਂ ਕਰ ਸਕਿਆ ਹੈ।
ਨਵੀਂ ਦਿੱਲੀ : ਆਸਟ੍ਰੇਲੀਆ ਦੇ ਸਲਾਮੀ ਬੱਲੇਬਾਜ਼ ਡੇਵਿਡ ਵਾਰਨਰ ਨੇ ਅੰਤਰਰਾਸ਼ਟਰੀ ਕ੍ਰਿਕਟ ‘ਚ ਨਵਾਂ ਵਿਸ਼ਵ ਰਿਕਾਰਡ ਬਣਾਇਆ ਹੈ। ਅੰਤਰਰਾਸ਼ਟਰੀ ਕ੍ਰਿਕਟ ਦੇ ਤਿੰਨੋਂ ਫਾਰਮੈਟਾਂ ਵਿੱਚ ਸੈਂਕੜਾ ਲਗਾਉਣ ਵਾਲੇ ਖਿਡਾਰੀਆਂ ਦੀ ਗੱਲ ਕਰੀਏ ਤਾਂ ਵਾਰਨਰ ਅਜਿਹਾ ਕਰਨ ਵਾਲੇ ਸਿਰਫ਼ ਤੀਜੇ ਖਿਡਾਰੀ ਹਨ। ਉਸ ਤੋਂ ਪਹਿਲਾਂ ਵਿਰਾਟ ਕੋਹਲੀ ਅਤੇ ਨਿਊਜ਼ੀਲੈਂਡ ਦੇ ਰੌਸ ਟੇਲਰ ਹੀ ਅਜਿਹੇ ਖਿਡਾਰੀ ਹਨ ਜਿਨ੍ਹਾਂ ਨੇ ਤਿੰਨੋਂ ਫਾਰਮੈਟਾਂ ਵਿੱਚ ਘੱਟੋ-ਘੱਟ 100 ਮੈਚ ਖੇਡੇ ਹਨ। ਵਾਰਨਰ ਨੇ 100 ਤੋਂ ਵੱਧ ਟੈਸਟ ਅਤੇ ਵਨਡੇ ਅੰਤਰਰਾਸ਼ਟਰੀ ਮੈਚ ਖੇਡੇ ਹਨ, ਜਦਕਿ ਅੱਜ ਉਨ੍ਹਾਂ ਨੇ ਆਪਣਾ 100ਵਾਂ ਟੀ-20 ਅੰਤਰਰਾਸ਼ਟਰੀ ਮੈਚ ਖੇਡਿਆ।

ਆਸਟ੍ਰੇਲੀਆ ਬਨਾਮ ਵੈਸਟਇੰਡੀਜ਼ ਵਿਚਾਲੇ ਤਿੰਨ ਮੈਚਾਂ ਦੀ ਟੀ-20 ਅੰਤਰਰਾਸ਼ਟਰੀ ਸੀਰੀਜ਼ ਦੇ ਪਹਿਲੇ ਮੈਚ ‘ਚ ਵਾਰਨਰ ਨੇ ਸਿਰਫ 36 ਗੇਂਦਾਂ ‘ਚ 70 ਦੌੜਾਂ ਬਣਾਈਆਂ। ਇਸ ਦੌਰਾਨ ਵਾਰਨਰ ਨੇ 12 ਚੌਕੇ ਅਤੇ ਇਕ ਛੱਕਾ ਲਗਾਇਆ। ਵਾਰਨਰ ਆਪਣੇ 100ਵੇਂ ਟੈਸਟ, 100ਵੇਂ ਵਨਡੇ ਅਤੇ 100ਵੇਂ ਟੀ-20 ਅੰਤਰਰਾਸ਼ਟਰੀ ਮੈਚ ਵਿੱਚ 50+ ਦੌੜਾਂ ਬਣਾਉਣ ਵਾਲਾ ਦੁਨੀਆ ਦਾ ਪਹਿਲਾ ਖਿਡਾਰੀ ਬਣ ਗਿਆ ਹੈ।

ਵਾਰਨਰ ਨੇ ਦੱਖਣੀ ਅਫਰੀਕਾ ਖਿਲਾਫ ਆਪਣਾ 100ਵਾਂ ਟੈਸਟ ਮੈਚ ਖੇਡਿਆ। ਉਦੋਂ ਵਾਰਨਰ ਨੇ 255 ਗੇਂਦਾਂ ਵਿੱਚ 200 ਦੌੜਾਂ ਬਣਾਈਆਂ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਭਾਰਤ ਦੇ ਖਿਲਾਫ ਆਪਣਾ 100ਵਾਂ ਵਨਡੇ ਅੰਤਰਰਾਸ਼ਟਰੀ ਮੈਚ ਖੇਡਿਆ, ਜਿਸ ‘ਚ ਵਾਰਨਰ ਨੇ 119 ਗੇਂਦਾਂ ‘ਤੇ 124 ਦੌੜਾਂ ਬਣਾਈਆਂ। ਵਾਰਨਰ ਨੇ ਆਪਣੇ 100ਵੇਂ ਟੀ-20 ਅੰਤਰਰਾਸ਼ਟਰੀ ਮੈਚ ਵਿੱਚ 70 ਦੌੜਾਂ ਬਣਾਈਆਂ। ਡੇਵਿਡ ਵਾਰਨਰ ਨੇ ਟੈਸਟ ਅਤੇ ਵਨਡੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ, ਜਦਕਿ ਉਹ ਟੀ-20 ਅੰਤਰਰਾਸ਼ਟਰੀ ਫਾਰਮੈਟ ਵਿੱਚ ਖੇਡਣਾ ਜਾਰੀ ਰੱਖ ਰਿਹਾ ਹੈ।