ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਕੋਰਟ ਦੇ ਫੈਸਲੇ ਦਾ ਇੰਤਜ਼ਾਰ, ਕੇਜਰੀਵਾਲ ਅੱਜ ਫਿਰ ED ਸਾਹਮਣੇ ਨਹੀਂ ਹੋਏ ਪੇਸ਼
ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਫਸੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇੱਕ ਵਾਰ ਫਿਰ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਹੈ।
ਨਵੀਂ ਦਿੱਲੀ : ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਫਸੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇੱਕ ਵਾਰ ਫਿਰ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਕੇਜਰੀਵਾਲ ਅਜਿਹਾ ਇੱਕ-ਦੋ ਵਾਰ ਨਹੀਂ ਸਗੋਂ ਛੇਵੀਂ ਵਾਰ ਕਰ ਚੁੱਕੇ ਹਨ।
ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਈਡੀ ਦੇ ਨੋਟਿਸ ‘ਤੇ ਵੀ ਅਰਵਿੰਦ ਕੇਜਰੀਵਾਲ ਅੱਜ ਪੇਸ਼ ਨਹੀਂ ਹੋਣਗੇ। ‘ਆਪ’ ਨੇ ਕਿਹਾ ਕਿ ਈਡੀ ਦੇ ਨੋਟਿਸ ਗੈਰ-ਕਾਨੂੰਨੀ ਅਤੇ ਰਾਜਨੀਤੀ ਤੋਂ ਪ੍ਰੇਰਿਤ ਹਨ। ‘ਆਪ’ ਮੁਤਾਬਕ ਸੰਮਨਾਂ ਦੀ ਵੈਧਤਾ ਦਾ ਮਾਮਲਾ ਵੀ ਅਦਾਲਤ ਵਿੱਚ ਵਿਚਾਰ ਅਧੀਨ ਹੈ। ‘ਆਪ’ ਨੇ ਕਿਹਾ ਕਿ ਈਡੀ ਖੁਦ ਅਦਾਲਤ ‘ਚ ਗਈ ਸੀ, ਇਸ ਲਈ ਹੁਣ ਵਾਰ-ਵਾਰ ਸੰਮਨ ਭੇਜਣ ਦੀ ਬਜਾਏ ਅਦਾਲਤ ਦੇ ਫੈਸਲੇ ਦੀ ਉਡੀਕ ਕਰਨੀ ਚਾਹੀਦੀ ਹੈ।
ਦੱਸ ਦੇਈਏ ਕਿ 14 ਫਰਵਰੀ ਨੂੰ ਈਡੀ ਨੇ ਕੇਜਰੀਵਾਲ ਨੂੰ ਛੇਵਾਂ ਸੰਮਨ ਭੇਜ ਕੇ 19 ਫਰਵਰੀ ਨੂੰ ਈਡੀ ਸਾਹਮਣੇ ਪੇਸ਼ ਹੋਣ ਲਈ ਕਿਹਾ ਸੀ।ਇਸ ਤੋਂ ਪਹਿਲਾਂ ਈਡੀ ਨੇ ਇਸ ਸਾਲ 3 ਜਨਵਰੀ, 18 ਜਨਵਰੀ ਅਤੇ 2 ਫਰਵਰੀ ਨੂੰ ਅਤੇ ਪਿਛਲੇ ਸਾਲ 2023 ਵਿੱਚ 2 ਨਵੰਬਰ ਅਤੇ 21 ਦਸੰਬਰ ਨੂੰ ਕੇਜਰੀਵਾਲ ਨੂੰ ਪੁੱਛਗਿੱਛ ਲਈ ਬੁਲਾਇਆ ਸੀ।ਮੁੱਖ ਮੰਤਰੀ ਨੇ ਹਮੇਸ਼ਾ ਹੀ ਇਨ੍ਹਾਂ ਨੋਟਿਸਾਂ ਨੂੰ ਗੈਰ-ਕਾਨੂੰਨੀ ਕਰਾਰ ਦਿੰਦੇ ਹੋਏ ਨਜ਼ਰਅੰਦਾਜ਼ ਕੀਤਾ ਹੈ।