ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਵੱਡੀ ਕਾਰਵਾਈ: ਜੰਮੂ-ਕਸ਼ਮੀਰ ‘ਚ ਹੁਣ ਤਹਿਰੀਕ-ਏ-ਹੁਰੀਅਤ (TeH) ‘ਤੇ ਵੀ ਪਾਬੰਦੀ
ਜੰਮੂ-ਕਸ਼ਮੀਰ : ਜੰਮੂ-ਕਸ਼ਮੀਰ ‘ਚ ਮੁਸਲਿਮ ਲੀਗ ‘ਤੇ ਪਾਬੰਦੀ ਤੋਂ ਬਾਅਦ ਹੁਣ ਤਹਿਰੀਕ-ਏ-ਹੁਰੀਅਤ (TeH) ‘ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਸੰਗਠਨ ਨੂੰ ਯੂ.ਏ.ਪੀ.ਏ. ਦੇ ਤਹਿਤ ‘ਗੈਰ-ਕਾਨੂੰਨੀ ਸੰਘ’ ਘੋਸ਼ਿਤ ਕੀਤਾ ਗਿਆ ਹੈ। ਇਹ ਸੰਗਠਨ ਜੰਮੂ-ਕਸ਼ਮੀਰ ਨੂੰ ਭਾਰਤ ਤੋਂ ਵੱਖ ਕਰਨ ਅਤੇ ਇਸਲਾਮਿਕ ਸ਼ਾਸਨ ਸਥਾਪਤ ਕਰਨ ਲਈ ਮਨਾਹੀ ਵਾਲੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੈ। ਇਹ ਸਮੂਹ ਜੰਮੂ-ਕਸ਼ਮੀਰ ਵਿੱਚ ਵੱਖਵਾਦ ਨੂੰ ਹੱਲਾਸ਼ੇਰੀ ਦੇਣ ਲਈ ਭਾਰਤ ਵਿਰੋਧੀ ਪ੍ਰਚਾਰ ਕਰ ਰਿਹਾ ਹੈ ਅਤੇ ਅੱਤਵਾਦੀ ਗਤੀਵਿਧੀਆਂ ਜਾਰੀ ਰੱਖ ਰਿਹਾ ਹੈ। ਗ੍ਰਹਿ ਮੰਤਰਾਲੇ ਨੇ ਪਾਰਟੀ ਨੂੰ ਯੂ.ਏ.ਪੀ.ਏ ਦੇ ਤਹਿਤ ‘ਗੈਰ-ਕਾਨੂੰਨੀ ਸੰਗਠਨ’ ਘੋਸ਼ਿਤ ਕੀਤਾ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣੇ ਅਧਿਕਾਰਤ ਐਕਸ ਹੈਂਡਲ ‘ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ।