ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਮੋਹਾਲੀ ‘ਚ ਇਨਕਮ ਟੈਕਸ ਦਫਤਰ ਦੇ ਬਾਹਰ ਹੋਵੇਗਾ ਕਾਂਗਰਸ ਦਾ ਇਕੱਠ
ਪਾਰਟੀ ਦੇ ਬੈਂਕ ਖਾਤੇ ਫ੍ਰੀਜ਼ ਕਰਨ ‘ਤੇ ਗੁੱਸਾ
ਮੁਹਾਲੀ ਵਿੱਚ ਕੀਤੇ ਜਾ ਰਹੇ ਪ੍ਰਦਰਸ਼ਨ ਵਿੱਚ ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਮੁਹਾਲੀ, ਖਰੜ ਅਤੇ ਡੇਰਾਬੱਸੀ ਤੋਂ ਕਾਂਗਰਸੀ ਆਗੂ ਅਤੇ ਸਮਰਥਕ ਸ਼ਮੂਲੀਅਤ ਕਰਨਗੇ।
ਚੰਡੀਗੜ੍ਹ : ਕਾਂਗਰਸ ਪਾਰਟੀ ਦੇ ਬੈਂਕ ਖਾਤੇ ਫ੍ਰੀਜ਼ ਕਰਨ ਵਿਰੁੱਧ ਕੇਂਦਰ ਸਰਕਾਰ ਵਿਰੁੱਧ ਪਾਰਟੀ ਦੀ ਪੰਜਾਬ ਇਕਾਈ ਵੱਲੋਂ ਅੱਜ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਮੌਕੇ ਸਾਰੇ ਜ਼ਿਲ੍ਹਿਆਂ ਦੇ ਕਾਂਗਰਸੀ ਮੁਹਾਲੀ ਦੇ ਸੈਕਟਰ-68 ਸਥਿਤ ਇਨਕਮ ਟੈਕਸ ਦਫ਼ਤਰ ਦੇ ਬਾਹਰ ਇਕੱਠੇ ਹੋਣਗੇ।
ਮੁਹਾਲੀ ਵਿੱਚ ਕੀਤੇ ਜਾ ਰਹੇ ਪ੍ਰਦਰਸ਼ਨ ਵਿੱਚ ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਮੁਹਾਲੀ, ਖਰੜ ਅਤੇ ਡੇਰਾਬੱਸੀ ਤੋਂ ਕਾਂਗਰਸੀ ਆਗੂ ਅਤੇ ਸਮਰਥਕ ਸ਼ਮੂਲੀਅਤ ਕਰਨਗੇ। ਇਸ ਪ੍ਰਦਰਸ਼ਨ ਵਿੱਚ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਸ਼ਿਰਕਤ ਕਰਨਗੇ। ਕੇਂਦਰ ਸਰਕਾਰ ਖਿਲਾਫ ਵੀ ਆਵਾਜ਼ ਉਠਾਉਣਗੇ।
ਕਾਂਗਰਸ ਦੇ ਧਰਨੇ ਕਾਰਨ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਪੁਲੀਸ ਅਤੇ ਪ੍ਰਸ਼ਾਸਨ ਵੱਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ । ਇਸ ਦੇ ਨਾਲ ਹੀ ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਪਾਰਟੀ ਦੇ ਖਾਤੇ ਗਲਤ ਤਰੀਕੇ ਨਾਲ ਫ੍ਰੀਜ਼ ਕੀਤੇ ਗਏ ਹਨ। ਇਹ ਸਭ ਰਾਜਨੀਤੀ ਤੋਂ ਪ੍ਰੇਰਿਤ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਇਹ ਪ੍ਰਦਰਸ਼ਨ ਪੰਜਾਬ ਵਿੱਚ ਹੀ ਨਹੀਂ ਸਗੋਂ ਕਈ ਸੂਬਿਆਂ ਵਿੱਚ ਕੀਤਾ ਜਾ ਰਿਹਾ ਹੈ।