ਚੰਡੀਗੜ੍ਹ ਦੇ ਮੇਅਰ ਕੁਲਦੀਪ ਕੁਮਾਰ ਦੀ ਤਾਜਪੋਸ਼ੀ ਮੁਲਤਵੀ

February 26, 2024 9:34 am
Panjab Pratham News

ਪਰਿਵਾਰਕ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਸਮਾਗਮ ਟਾਲਿਆ
ਚੰਡੀਗੜ੍ਹ : ਚੰਡੀਗੜ੍ਹ ‘ਚ INDIA ਗਠਜੋੜ ਤਹਿਤ ਚੋਣ ਲੜਨ ਵਾਲੇ ਆਮ ਆਦਮੀ ਪਾਰਟੀ ਦੇ ਕੌਂਸਲਰ ਕੁਲਦੀਪ ਕੁਮਾਰ ਅੱਜ ਮੇਅਰ ਦੀ ਕੁਰਸੀ ਨਹੀਂ ਸੰਭਾਲਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਤਾਜਪੋਸ਼ੀ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਸੀ। ਇਸ ਲਈ ਆਮ ਆਦਮੀ ਪਾਰਟੀ ਨੇ ਪੂਰੀ ਤਿਆਰੀ ਕਰ ਲਈ ਸੀ। ਉਨ੍ਹਾਂ ਦੇ ਵਰਕਰਾਂ ਨੂੰ ਹੋਟਲ ਸ਼ਿਵਾਲਿਕ ਵਿਊ ਦੇ ਬਾਹਰ ਇਕੱਠੇ ਹੋਣ ਦਾ ਸੰਦੇਸ਼ ਵੀ ਦਿੱਤਾ ਗਿਆ ਸੀ ਪਰ ਪਰਿਵਾਰਕ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੇ ਸਮਾਗਮ ਨੂੰ ਮੁਲਤਵੀ ਕਰ ਦਿੱਤਾ।

ਚੰਡੀਗੜ੍ਹ ਨਗਰ ਨਿਗਮ ਵਿੱਚ 30 ਜਨਵਰੀ ਨੂੰ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਹੋਈਆਂ ਸਨ। ਇਸ ਵਿੱਚ ਭਾਜਪਾ ਉਮੀਦਵਾਰ ਮਨੋਜ ਸੋਨਕਰ ਨੂੰ 16 ਵੋਟਾਂ ਮਿਲੀਆਂ। ਇਸ ਦੇ ਨਾਲ ਹੀ ਰਿਟਰਨਿੰਗ ਅਫ਼ਸਰ ਅਨਿਲ ਮਸੀਹ ਵੱਲੋਂ ਕੁਲਦੀਪ ਕੁਮਾਰ ਦੀਆਂ 12 ਵੋਟਾਂ ਅਤੇ 8 ਵੋਟਾਂ ਅਯੋਗ ਕਰਾਰ ਦਿੱਤੀਆਂ ਗਈਆਂ।

ਪਰ ਇਨ੍ਹਾਂ 8 ਵੋਟਾਂ ਨੂੰ ਜਾਇਜ਼ ਮੰਨਦਿਆਂ ਸੁਪਰੀਮ ਕੋਰਟ ਨੇ ਕੁਲਦੀਪ ਕੁਮਾਰ ਨੂੰ ਚੰਡੀਗੜ੍ਹ ਨਗਰ ਨਿਗਮ ਦਾ ਮੇਅਰ ਐਲਾਨ ਦਿੱਤਾ। ਹੁਣ ਆਮ ਆਦਮੀ ਪਾਰਟੀ ਇਸ ਮੌਕੇ ਨੂੰ ਲੋਕਾਂ ਵਿੱਚ ਵੱਡਾ ਮੁੱਦਾ ਬਣਾਉਣਾ ਚਾਹੁੰਦੀ ਹੈ।