ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਚੰਡੀਗੜ੍ਹ ਦੇ ਨਵੇਂ ਮੇਅਰ ਕੁਲਦੀਪ ਕੁਮਾਰ ਦੀ ਤਾਜਪੋਸ਼ੀ
ਚੰਡੀਗੜ੍ਹ ਦੇ ਨਵੇਂ ਮੇਅਰ ਕੁਲਦੀਪ ਕੁਮਾਰ ਦੀ ਅੱਜ ਤਾਜਪੋਸ਼ੀ ਹੋ ਗਈ ਹੈ। ਉਨ੍ਹਾਂ ਨੂੰ ਇਹ ਕੁਰਸੀ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਮਿਲੀ ਹੈ। ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਮੰਗਲਵਾਰ ਨੂੰ ਅਹੁਦਾ ਨਹੀਂ ਸੰਭਾਲਿਆ। ਪਰ ਹਾਈਕੋਰਟ ਦੀ ਟਿੱਪਣੀ ਤੋਂ ਬਾਅਦ ਉਨ੍ਹਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਦੇ ਨਾਲ ਹੀ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ 4 ਮਾਰਚ ਨੂੰ ਹੋਣਗੀਆਂ।
ਚੰਡੀਗੜ੍ਹ ਦੇ ਡੀਸੀ ਵਿਨੈ ਪ੍ਰਤਾਪ ਸਿੰਘ ਨੇ 27 ਫਰਵਰੀ ਨੂੰ ਚੋਣਾਂ ਕਰਵਾਉਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਨੂੰ ਕਾਂਗਰਸੀ ਉਮੀਦਵਾਰਾਂ ਗੁਰਪ੍ਰੀਤ ਗੱਪੀ ਅਤੇ ਉਰਮਿਲਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਜਦੋਂ ਮੇਅਰ ਹੀ ਉਨ੍ਹਾਂ ਦੀ ਕੁਰਸੀ ’ਤੇ ਨਹੀਂ ਲੱਗੇ ਹਨ ਤਾਂ ਇਹ ਚੋਣ ਕਿਵੇਂ ਹੋ ਸਕਦੀ ਹੈ।
ਇਸ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਮੇਅਰ ਨੂੰ ਅੱਜ ਹੀ ਆਪਣੀ ਪ੍ਰਧਾਨਗੀ ‘ਚ ਸ਼ਾਮਲ ਹੋਣ ਅਤੇ ਮੁੜ ਚੋਣਾਂ ਕਰਵਾਉਣ ਲਈ ਪ੍ਰਸ਼ਾਸਨ ਨੂੰ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੇ ਹੁਕਮ ਦਿੱਤੇ ਸਨ। ਇਸ ਤੋਂ ਬਾਅਦ ਪ੍ਰਸ਼ਾਸਨ ਨੇ 4 ਮਾਰਚ ਨੂੰ ਚੋਣਾਂ ਕਰਵਾਉਣ ਦਾ ਨਵਾਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।