ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ED ਮਗਰੋਂ ਕੇਜਰੀਵਾਲ ਨੂੰ ਅਦਾਲਤ ਦਾ ਸੰਮਨ ਜਾਰੀ, 17 ਨੂੰ ਪੇਸ਼ ਹੋਣ ਦਾ ਹੁਕਮ
ਅਰਵਿੰਦ ਕੇਜਰੀਵਾਲ ਨੇ ਕਥਿਤ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਦਿੱਤੇ ਪੰਜ ਸੰਮਨਾਂ ਨੂੰ ਗ਼ੈਰ-ਕਾਨੂੰਨੀ ਅਤੇ ਸਿਆਸਤ ਤੋਂ ਪ੍ਰੇਰਿਤ ਦੱਸਦਿਆਂ ਨਜ਼ਰਅੰਦਾਜ਼ ਕਰ ਦਿੱਤਾ ਸੀ।
ਨਵੀਂ ਦਿੱਲੀ : ਕਥਿਤ ਸ਼ਰਾਬ ਘੁਟਾਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਸੰਮਨ ਨੂੰ ਨਜ਼ਰਅੰਦਾਜ਼ ਕਰਨ ਵਾਲੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰੌਸ ਐਵੇਨਿਊ ਅਦਾਲਤ ਨੇ ਸੰਮਨ ਜਾਰੀ ਕੀਤਾ ਹੈ। ਉਸ ਨੂੰ 17 ਫਰਵਰੀ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਸੀ। ਰੌਜ਼ ਐਵੇਨਿਊ ਕੋਰਟ ਦੀ ਐਮਐਮ ਦਿਵਿਆ ਮਲਹੋਤਰਾ ਨੇ ਅਰਵਿੰਦ ਕੇਜਰੀਵਾਲ ਨੂੰ 17 ਫਰਵਰੀ ਨੂੰ ਸੰਮਨ ਕੀਤਾ
ਅਰਵਿੰਦ ਕੇਜਰੀਵਾਲ ਨੇ ਕਥਿਤ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਦਿੱਤੇ ਪੰਜ ਸੰਮਨਾਂ ਨੂੰ ਗ਼ੈਰ-ਕਾਨੂੰਨੀ ਅਤੇ ਸਿਆਸਤ ਤੋਂ ਪ੍ਰੇਰਿਤ ਦੱਸਦਿਆਂ ਨਜ਼ਰਅੰਦਾਜ਼ ਕਰ ਦਿੱਤਾ ਸੀ।
ਕੇਂਦਰੀ ਜਾਂਚ ਏਜੰਸੀ ਨੇ ਕੇਜਰੀਵਾਲ ਨੂੰ 2 ਨਵੰਬਰ, 22 ਦਸੰਬਰ, 3 ਜਨਵਰੀ, 18 ਜਨਵਰੀ ਅਤੇ 2 ਫਰਵਰੀ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਇਸ ਦੇ ਜਵਾਬ ਵਿੱਚ ਕੇਜਰੀਵਾਲ ਨੇ ਕਦੇ ਕਿਹਾ ਕਿ ਉਹ ਚੋਣਾਂ ਦੀਆਂ ਤਿਆਰੀਆਂ ਵਿੱਚ ਰੁੱਝੇ ਹੋਏ ਹਨ ਅਤੇ ਕਦੇ 26 ਜਨਵਰੀ ਦੀਆਂ ਤਿਆਰੀਆਂ ਵਿੱਚ।
ਦਿੱਲੀ ਦੇ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਪਾਰਟੀ ਨੇ ਵੀ ਗ੍ਰਿਫਤਾਰੀ ਦਾ ਖਦਸ਼ਾ ਪ੍ਰਗਟਾਇਆ ਹੈ। ‘ਆਪ’ ਕਨਵੀਨਰ ਨੇ ਕਿਹਾ ਕਿ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ ਤਾਂ ਜੋ ਉਹ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਲਈ ਪ੍ਰਚਾਰ ਨਾ ਕਰ ਸਕਣ।
ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਇੱਕ ਸਾਲ ਪਹਿਲਾਂ ਇਸੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਉਦੋਂ ਤੋਂ ਉਹ ਨਿਆਂਇਕ ਹਿਰਾਸਤ ਵਿੱਚ ਹੈ। ਪਿਛਲੇ ਸਾਲ ਅਕਤੂਬਰ ਵਿੱਚ ‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਸਿਸੋਦੀਆ ਅਤੇ ਸਿੰਘ ਤੋਂ ਇਲਾਵਾ ਸੀ