ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਮੌਤ
ਹੁਸ਼ਿਆਰਪੁਰ : ਅਮਰੀਕਾ ਦੇ ਇੰਡੀਆਨਾ ਵਿੱਚ ਇੱਕ ਸੜਕ ਹਾਦਸੇ ਵਿੱਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਵਰਿੰਦਰ ਸਿੰਘ (20) ਵਾਸੀ ਪਿੰਡ ਜਹੂਰਾ ਜ਼ਿਲ੍ਹਾ ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ। ਮ੍ਰਿਤਕ ਸਾਈਕਲ ‘ਤੇ ਕੰਮ ਤੋਂ ਘਰ ਪਰਤ ਰਿਹਾ ਸੀ। ਇਸ ਦੌਰਾਨ ਹਾਈਵੇਅ ‘ਤੇ ਇਕ ਕਾਰ ਦੀ ਟੱਕਰ ਹੋ ਗਈ। ਜਿਸ ‘ਚ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਵਰਿੰਦਰ ਸਿੰਘ ਪਰਿਵਾਰ ਵਿੱਚ ਸਭ ਤੋਂ ਛੋਟਾ ਸੀ ਅਤੇ ਉਸਦਾ ਵੱਡਾ ਭਰਾ ਪੁਰਤਗਾਲ ਵਿੱਚ ਹੈ। ਵਰਿੰਦਰ ਦੇ ਪਿਤਾ ਦੀ 6 ਸਾਲ ਪਹਿਲਾਂ ਮੌਤ ਹੋ ਗਈ ਸੀ ਅਤੇ ਵਰਿੰਦਰ ਸਿੰਘ 60 ਲੱਖ ਰੁਪਏ ਲਗਾ ਕੇ 11 ਮਹੀਨੇ ਪਹਿਲਾਂ ਅਮਰੀਕਾ ਚਲਾ ਗਿਆ ਸੀ। ਪਰਿਵਾਰ ਨੇ ਕੇਂਦਰ ਸਰਕਾਰ ਨੂੰ ਉਸ ਦੀ ਲਾਸ਼ ਅਮਰੀਕਾ ਤੋਂ ਲਿਆਉਣ ਦੀ ਅਪੀਲ ਕੀਤੀ ਹੈ।