ਡੇਰਾ ਮੁਖੀ ਰਾਮ ਰਹੀਮ ਪਹੁੰਚਿਆ ਦਿੱਲੀ ਹਾਈ ਕੋਰਟ

December 29, 2023 7:27 pm
Panjab Pratham News,

ਚੰਡੀਗੜ੍ਹ : ਹਰਿਆਣਾ ਸਥਿਤ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੇ ਯੂਟਿਊਬਰ ਸ਼ਿਆਮ ਮੀਰਾ ਸਿੰਘ ਖਿਲਾਫ ਦਿੱਲੀ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਰਾਮ ਰਹੀਮ ਨੇ ਆਪਣੀ ਪਟੀਸ਼ਨ ‘ਚ ਮੰਗ ਕੀਤੀ ਹੈ ਕਿ ਹਾਈਕੋਰਟ ਸ਼ਿਆਮ ਮੀਰਾ ਸਿੰਘ ਨੂੰ ਯੂ-ਟਿਊਬ ਤੋਂ ਉਸ ਵੀਡੀਓ ਨੂੰ ਹਟਾਉਣ ਦਾ ਨਿਰਦੇਸ਼ ਦੇਵੇ, ਜਿਸ ‘ਚ ਸ਼ਿਆਮ ਮੀਰਾ ਸਿੰਘ ਨੇ ਕਿਹਾ ਹੈ ਕਿ ਰਾਮ ਰਹੀਮ ਨੇ ਆਪਣੇ ਚੇਲਿਆਂ ਨੂੰ ਮੂਰਖ ਬਣਾਇਆ ਹੈ।

ਰਾਮ ਰਹੀਮ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਦਿੱਲੀ ਹਾਈਕੋਰਟ ਨੇ ਸ਼ੁੱਕਰਵਾਰ ਨੂੰ ਸ਼ਿਆਮ ਮੀਰਾ ਸਿੰਘ ਨੂੰ ਨੋਟਿਸ ਜਾਰੀ ਕੀਤਾ ਹੈ। ਦਿੱਲੀ ਹਾਈ ਕੋਰਟ ਦੀ ਜਸਟਿਸ ਸ਼ਲਿੰਦਰ ਕੌਰ ਨੇ ਰਾਮ ਰਹੀਮ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸ਼ਿਆਮ ਮੀਰਾ ਸਿੰਘ ਨੂੰ ਈਮੇਲ ਅਤੇ ਵਟਸਐਪ ਰਾਹੀਂ ਨੋਟਿਸ ਦੇਣ ਲਈ ਕਿਹਾ ਹੈ। ਇਸ ਤੋਂ ਬਾਅਦ ਕੇਸ ਨੂੰ ਭਲਕੇ (ਸ਼ਨੀਵਾਰ) ਨੂੰ ਸੁਣਵਾਈ ਲਈ ਸੂਚੀਬੱਧ ਕੀਤਾ ਗਿਆ।