ਮੱਧ ਪ੍ਰਦੇਸ਼ ‘ਚ ਫਿਰ ਭੂਚਾਲ ਦੇ ਝਟਕੇ

December 31, 2023 4:09 pm
Earthquake

ਸਿੰਗਰੌਲੀ ‘ਚ ਇਕ ਹਫਤੇ ‘ਚ ਦੂਜਾ ਭੂਚਾਲ, ਹਲਚਲ
ਮੱਧ ਪ੍ਰਦੇਸ਼ : ਮੱਧ ਪ੍ਰਦੇਸ਼ ‘ਚ ਇਕ ਵਾਰ ਫਿਰ ਤੋਂ ਧਰਤੀ ਹਿੱਲ ਗਈ ਹੈ। ਮੱਧ ਪ੍ਰਦੇਸ਼ ‘ਚ 31 ਦਸੰਬਰ ਐਤਵਾਰ ਦੁਪਹਿਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਮੱਧ ਪ੍ਰਦੇਸ਼ ਦੇ ਸਿੰਗਰੌਲੀ ਵਿੱਚ ਇੱਕ ਹਫ਼ਤੇ ਵਿੱਚ ਦੂਜੀ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਝਟਕਿਆਂ ਤੋਂ ਬਾਅਦ ਲੋਕ ਦਹਿਸ਼ਤ ਵਿਚ ਸਨ।

ਭੂਚਾਲ ਤੋਂ ਬਾਅਦ ਲੋਕ ਘਰਾਂ ਤੋਂ ਬਾਹਰ ਨਿਕਲ ਕੇ ਸੁਰੱਖਿਅਤ ਥਾਵਾਂ ‘ਤੇ ਚਲੇ ਗਏ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਭੂਚਾਲ ਕਾਰਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ 3.6 ਤੀਬਰਤਾ ਦਾ ਭੂਚਾਲ ਰਿਕਾਰਡ ਕੀਤਾ ਗਿਆ।

ਭੂਚਾਲ ਐਤਵਾਰ ਦੁਪਹਿਰ 2:33 ਵਜੇ ਆਇਆ। ਮੱਧ ਪ੍ਰਦੇਸ਼ ਦੇ ਸਿੰਗਰੌਲੀ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨਵੇਂ ਸਾਲ ਦੇ ਜਸ਼ਨ ਦੀ ਤਿਆਰੀ ਕਰ ਰਹੇ ਲੋਕ ਭੂਚਾਲ ਦੇ ਝਟਕੇ ਮਹਿਸੂਸ ਕਰਨ ਤੋਂ ਬਾਅਦ ਸਹਿਮ ਗਏ।