ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਕਿਸਾਨਾਂ ਨਾਲ ਬੇਗਾਨੇ ਦੇਸ਼ ਵਾਂਗ ਸਲੂਕ ਹੋ ਰਿਹੈ : ਬਲਕੌਰ ਸਿੰਘ
ਮਾਨਸਾ ਦੀ ਅਦਾਲਤ ‘ਚ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ
ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ ਮੁਲਜ਼ਮ
ਅਗਲੀ ਪੇਸ਼ੀ 11 ਮਾਰਚ ਨੂੰ ਹੋਵੇਗੀ
ਮਨਸਾ : ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਾਮਜ਼ਦ 25 ਮੁਲਜ਼ਮਾਂ ਵਿੱਚੋਂ 24 ਵੀਡੀਓ ਕਾਨਫਰੰਸਿੰਗ ਰਾਹੀਂ ਮਾਨਸਾ ਅਦਾਲਤ ਵਿੱਚ ਪੇਸ਼ ਹੋਏ, ਜਦੋਂਕਿ ਕੇ ਲਾਰੈਂਸ ਬਿਸ਼ਨੋਈ ਪੇਸ਼ ਨਹੀਂ ਹੋਏ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਅਗਲੀ ਪੇਸ਼ੀ 11 ਮਾਰਚ ਨੂੰ ਤੈਅ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨ ਪੁਰੀਆ ਨੇ ਸਿੱਧੂ ਮੂਸੇ ਵਾਲਾ ਕੇਸ ਵਿੱਚੋਂ ਡਿਸਚਾਰਜ ਹੋਣ ਲਈ ਮਾਨਯੋਗ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ, ਉਸੇ ਤਰ੍ਹਾਂ ਅੱਜ ਜਗਤਾਰ ਸਿੰਘ ਮੂਸੇ ਵਾਲਾ ਵੱਲੋਂ ਵੀ ਇੱਕ ਅਰਜ਼ੀ ਦਾਇਰ ਕੀਤੀ ਗਈ ਹੈ।
ਮਾਨਸਾ ਪੁਲੀਸ ਨਾਲ ਲਾਰੈਂਸ ਦੀ ਗੱਲਬਾਤ ਤੋਂ ਬਾਅਦ ਕੇਸ ਦਰਜ ਕਰ ਲਿਆ ਗਿਆ ਹੈ। ਪੁਲੀਸ ਵੱਲੋਂ ਜੋ ਰਿਪੋਰਟ ਮੰਗੀ ਗਈ ਸੀ, ਉਹ ਪੇਸ਼ ਨਹੀਂ ਕੀਤੀ ਗਈ, ਜਿਸ ’ਤੇ ਮਾਣਯੋਗ ਅਦਾਲਤ ਨੇ 11 ਮਾਰਚ ਨੂੰ ਸਟੇਟਸ ਰਿਪੋਰਟ ਪੇਸ਼ ਕਰਨ ਦੇ ਹੁਕਮ ਵੀ ਜਾਰੀ ਕੀਤੇ ਹਨ।
ਕਿਸਾਨ ਅੰਦੋਲਨ ‘ਚ ਸ਼ਹੀਦ ਹੋਏ ਬਠਿੰਡਾ ਜ਼ਿਲ੍ਹੇ ਦੇ ਸ਼ੁਭਕਰਨ ਸਿੰਘ ਦੇ ਮਾਮਲੇ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਬਹੁਤ ਹੀ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ ਫੌਜੀ ਦੀ ਮੌਤ ਹੋ ਗਈ ਹੈ, ਜਦਕਿ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਅਜਿਹਾ ਸਲੂਕ ਕਰ ਰਹੀ ਹੈ ਜਿਵੇਂ ਕਿ ਉਹ ਕਿਸੇ ਹੋਰ ਦੇਸ਼ ਵਿੱਚ ਰਹਿ ਰਹੇ ਹਨ। ਉਨ੍ਹਾਂ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਅਤੇ ਉਨ੍ਹਾਂ ਦੀਆਂ ਮੰਗਾਂ ਮੰਨ ਕੇ ਇਸ ਦਾ ਹੱਲ ਕਰਨਾ ਚਾਹੀਦਾ ਹੈ।