ਅੱਜ ਫਿਰ ਕਿਸਾਨ ਹਰਿਆਣਾ ‘ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਨਗੇ

February 14, 2024 8:38 am
Panjab Pratham News

ਹਰਿਆਣਾ ਪੁਲਿਸ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਕਿਸੇ ਵੀ ਹਾਲਤ ਵਿੱਚ ਸੂਬੇ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ। ਇਸ ਦੌਰਾਨ ਦਿੱਲੀ-ਐਨਸੀਆਰ ਵਿੱਚ ਕਿਸਾਨਾਂ ਨੂੰ ਰੋਕਣ ਲਈ ਠੋਸ ਪ੍ਰਬੰਧ ਕੀਤੇ ਗਏ ਹਨ।
ਸ਼ੰਭੂ : ਕਿਸਾਨਾਂ ਦੇ ‘ਦਿੱਲੀ ਚੱਲੋ’ ਮਾਰਚ ਦਾ ਅੱਜ ਦੂਜਾ ਦਿਨ ਹੈ। ਧਰਨਾਕਾਰੀ ਕਿਸਾਨ ਪੰਜਾਬ-ਹਰਿਆਣਾ ਸ਼ੰਭੂ ਸਰਹੱਦ ‘ਤੇ ਟਰੈਕਟਰ ਟਰਾਲੀ ਲੈ ਕੇ ਖੜ੍ਹੇ ਹਨ। ਕਿਸਾਨ ਰਾਤ ਭਰ ਸਰਹੱਦ ‘ਤੇ ਡਟੇ ਰਹੇ। ਰਾਤ ਨੂੰ ਕਿਸਾਨਾਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਗਏ।

ਹਰਿਆਣਾ ਪੁਲਿਸ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਕਿਸੇ ਵੀ ਹਾਲਤ ਵਿੱਚ ਸੂਬੇ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ। ਇਸ ਦੌਰਾਨ ਦਿੱਲੀ-ਐਨਸੀਆਰ ਵਿੱਚ ਕਿਸਾਨਾਂ ਨੂੰ ਰੋਕਣ ਲਈ ਠੋਸ ਪ੍ਰਬੰਧ ਕੀਤੇ ਗਏ ਹਨ। ਜਿਵੇਂ ਕਿ ਦਿੱਲੀ ਪੁਲਿਸ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਦਾਖਲ ਹੋਣ ਤੋਂ ਰੋਕਣ ਦੀ ਤਿਆਰੀ ਕਰ ਰਹੀ ਹੈ।

ਕਿਸਾਨਾਂ ਦੇ ਰੋਸ ਨੂੰ ਦੇਖਦਿਆਂ ਟਿੱਕਰੀ ਬਾਰਡਰ ‘ਤੇ ਸੁਰੱਖਿਆ ਦੇ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਕਿਸਾਨਾਂ ਨੂੰ ਰੋਕਣ ਲਈ ਪੁਲੀਸ ਨੇ ਕੰਡਿਆਲੀ ਤਾਰ, ਕੰਟੇਨਰਾਂ ਸਮੇਤ ਹੋਰ ਵੀ ਕਈ ਪ੍ਰਬੰਧ ਕੀਤੇ ਹੋਏ ਹਨ।

ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਰਾਤ ਸਮੇਂ ਕਈ ਥਾਵਾਂ ‘ਤੇ ਵਾਹਨਾਂ ਦੀ ਚੈਕਿੰਗ ਕੀਤੀ। ਰਾਜਿੰਦਰ ਨਗਰ ਵਿੱਚ ਪੁਲੀਸ ਨੇ ਚੈਕਿੰਗ ਕਰਕੇ ਹੀ ਵਾਹਨਾਂ ਨੂੰ ਅੱਗੇ ਵਧਣ ਦਿੱਤਾ।