ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਮਾਰੇ ਗਏ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਸਾਥੀ ਦੇ ਘਰ ਗੋਲੀਬਾਰੀ
ਕੈਨੇਡਾ ‘ਚ ਦਹਿਸ਼ਤ ਦਾ ਮਾਹੌਲ, ਟਰੂਡੋ ਨੇ ਸ਼ੁਰੂ ਕੀਤੀ ਜਾਂਚ
ਬ੍ਰਿਟਿਸ਼ ਕੋਲੰਬੀਆ : ਕੈਨੇਡਾ ਵਿੱਚ ਮਾਰੇ ਗਏ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਇੱਕ ਸਾਥੀ ਦੇ ਘਰ ਨੂੰ ਵੀ ਅਣਪਛਾਤੇ ਹਮਲਾਵਰਾਂ ਨੇ ਨਿਸ਼ਾਨਾ ਬਣਾਇਆ ਹੈ। ਵੀਰਵਾਰ ਨੂੰ ਨਿੱਝਰ ਦੇ ਸਾਥੀ ਦੇ ਘਰ ਵੱਡੇ ਪੱਧਰ ‘ਤੇ ਗੋਲੀ ਚੱਲਣ ਦੀ ਖਬਰ ਨੇ ਕੈਨੇਡਾ ‘ਚ ਹਲਚਲ ਮਚਾ ਦਿੱਤੀ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਇਹ ਘਟਨਾ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਾਊਥ ਸਰੀ ‘ਚ ਵਾਪਰੀ ਹੈ, ਜਿੱਥੇ Police ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਇਕ ਸਾਥੀ ਦੇ ਘਰ ‘ਤੇ ਗੋਲੀਬਾਰੀ ਕਰਨ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।
ਕੈਨੇਡਾ ਦੇ ਸੀਬੀਸੀ ਨਿਊਜ਼ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਾਊਥ ਸਰੀ ‘ਚ ਇਕ ਘਰ ‘ਤੇ ਗੋਲੀਆਂ ਚਲਾਈਆਂ ਗਈਆਂ, ਜਿਸ ਬਾਰੇ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਹ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਇਕ ਸਾਥੀ ਦਾ ਹੈ। ਸੀਬੀਸੀ ਨਿਊਜ਼ ਦੇ ਅਨੁਸਾਰ, ਰਾਇਲ ਕੈਨੇਡੀਅਨ ਮਾਉਂਟਿਡ ਪੁਲਿਸ ਨੇ ਕਿਹਾ ਕਿ ਉਨ੍ਹਾਂ ਨੇ ਵੀਰਵਾਰ ਨੂੰ 1:20 ਵਜੇ (ਸਥਾਨਕ ਸਮੇਂ) ਤੋਂ ਠੀਕ ਬਾਅਦ 154ਵੀਂ ਸਟਰੀਟ ਦੇ 2800 ਬਲਾਕ ਦੇ ਨੇੜੇ ਇੱਕ ਘਰ ਵਿੱਚ ਗੋਲੀਬਾਰੀ ਦੀਆਂ ਰਿਪੋਰਟਾਂ ਦਾ ਜਵਾਬ ਦਿੱਤਾ। ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖਬਰ ਨਹੀਂ ਹੈ।