ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਗੈਂਗਸਟਰ ਗੋਲਡੀ ਬਰਾੜ ਨੂੰ ਅੱਤਵਾਦੀ ਐਲਾਨਿਆ
ਨਵੀਂ ਦਿੱਲੀ : ਗ੍ਰਹਿ ਮੰਤਰਾਲੇ ਨੇ ਗੈਂਗਸਟਰ ਸਤਵਿੰਦਰ ਸਿੰਘ ਉਰਫ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਨੂੰ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ, 1967 ਦੇ ਤਹਿਤ ਅੱਤਵਾਦੀ ਐਲਾਨ ਕੀਤਾ ਹੈ।
ਕੌਣ ਹੈ ਗੋਲਡੀ ਬਰਾੜ?
ਪੰਜਾਬ ਦੇ ਮੁਕਤਸਰ ਸਾਹਿਬ ਦਾ ਰਹਿਣ ਵਾਲਾ ਬਰਾੜ 2017 ਵਿੱਚ ਕੈਨੇਡਾ ਚਲਾ ਗਿਆ ਸੀ। ਜੂਨ 2023 ਵਿੱਚ, ਗਾਇਕ ਅਤੇ ਰੈਪਰ ਹਨੀ ਸਿੰਘ ਨੇ ਬਰਾੜ ‘ਤੇ ਧਮਕੀ ਦੇਣ ਦਾ ਦੋਸ਼ ਲਾਉਂਦਿਆਂ ਪੁਲਿਸ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਸੀ।
ਬਰਾੜ ‘ਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਸ਼ਾਮਲ ਹੋਣ ਦਾ ਵੀ ਦੋਸ਼ ਹੈ। ਉਹ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਖਾਸ ਦੋਸਤ ਮੰਨਿਆ ਜਾਂਦਾ ਹੈ।