ਅੰਮ੍ਰਿਤਪਾਲ ਮਾਮਲੇ ਦੀ ਹਾਈ ਕੋਰਟ ‘ਚ ਸੁਣਵਾਈ

February 27, 2024 7:55 am
Amritpal Panjab Pratham News

ਸਾਰੀਆਂ ਧਿਰਾਂ ਨੇ ਜਵਾਬ ਲਈ ਸਮਾਂ ਮੰਗਿਆ
ਅਗਲੀ ਸੁਣਵਾਈ 29 ਫਰਵਰੀ ਨੂੰ
ਚੰਡੀਗੜ੍ਹ : ਵਾਰਿਸ ਪੰਜਾਬ ਦੇ ਮੁਖੀ ਅਤੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ NSA ਨੂੰ ਹਟਾਉਣ ਲਈ ਦਾਇਰ ਪਟੀਸ਼ਨ ‘ਤੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਸੁਣਵਾਈ ਹੋਈ।

ਇਸ ਦੌਰਾਨ ਪੰਜਾਬ ਸਰਕਾਰ ਸਮੇਤ ਸਾਰੀਆਂ ਧਿਰਾਂ ਨੇ ਜਵਾਬ ਦਾਖ਼ਲ ਕਰਨ ਲਈ ਹੋਰ ਸਮਾਂ ਮੰਗਿਆ। ਅਦਾਲਤ ਨੇ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਸ ਮਾਮਲੇ ਦੀ ਅਗਲੀ ਸੁਣਵਾਈ 29 ਫਰਵਰੀ ਨੂੰ ਤੈਅ ਕੀਤੀ ਹੈ। ਇਸ ਦੇ ਨਾਲ ਹੀ ਸਾਰੀਆਂ ਧਿਰਾਂ ਨੂੰ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਹੈ। ਮਾਮਲੇ ਵਿੱਚ ਹੋਰ ਧਿਰਾਂ ਵਿੱਚ ਕੇਂਦਰ ਸਰਕਾਰ ਅਤੇ ਡਿਬਰੂਗੜ੍ਹ ਜੇਲ੍ਹ ਸੁਪਰਡੈਂਟ ਸ਼ਾਮਲ ਹਨ।

ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲੀਸ ਨੇ ਅਪਰੈਲ 2023 ਵਿੱਚ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਦੇ ਗੁਰਦੁਆਰੇ ਤੋਂ ਗ੍ਰਿਫ਼ਤਾਰ ਕੀਤਾ ਸੀ। ਉਸ ‘ਤੇ ਐਨਐਸਏ ਉਸ ਸਮੇਂ ਲਗਾਇਆ ਗਿਆ ਜਦੋਂ ਪੁਲਿਸ ਉਸ ਦਾ ਪਿੱਛਾ ਕਰ ਰਹੀ ਸੀ। ਫੜੇ ਜਾਣ ਤੋਂ ਬਾਅਦ ਉਹ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਹੁਣ ਉਸ ਨੂੰ ਉਥੇ ਕੈਦ ਹੋਏ ਕਰੀਬ ਇੱਕ ਸਾਲ ਹੋਣ ਵਾਲਾ ਹੈ।