ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਝਾਰਖੰਡ ਹਾਈਕੋਰਟ ਤੋਂ ਰਾਹੁਲ ਗਾਂਧੀ ਨੂੰ ਝਟਕਾ
ਮਾਮਲਾ ਖਤਮ ਕਰਨ ਦੀ ਪਟੀਸ਼ਨ ਖਾਰਜ
ਭਾਜਪਾ ਪ੍ਰਧਾਨ ਖਿਲਾਫ ਦਿੱਤਾ ਬਿਆਨ
2018 ‘ਚ ਭਾਰਤੀ ਜਨਤਾ ਪਾਰਟੀ ਦੇ ਤਤਕਾਲੀ ਪ੍ਰਧਾਨ ਅਮਿਤ ਸ਼ਾਹ ਖਿਲਾਫ ਦਿੱਤੇ ਬਿਆਨਾਂ ਦੇ ਮਾਮਲੇ ‘ਚ ਰਾਹੁਲ ਗਾਂਧੀ ਨੂੰ ਝਾਰਖੰਡ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ।
ਰਾਂਚੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਝਾਰਖੰਡ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ 2018 ‘ਚ ਭਾਜਪਾ ਪ੍ਰਧਾਨ ਦੇ ਖਿਲਾਫ ਦਿੱਤੇ ਉਸ ਦੇ ਬਿਆਨ ਨੂੰ ਲੈ ਕੇ ਮਾਮਲਾ ਖਤਮ ਕਰਨ ਦੀ ਉਸ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਸਿਵਲ ਕੋਰਟ ਨੇ ਰਾਹੁਲ ਗਾਂਧੀ ਨੂੰ ਸੰਮਨ ਜਾਰੀ ਕੀਤਾ ਸੀ। ਸਿਵਲ ਕੋਰਟ ਤੋਂ ਸੰਮਨ ਮਿਲਣ ਤੋਂ ਬਾਅਦ ਰਾਹੁਲ ਗਾਂਧੀ ਨੇ ਇਸ ਕੇਸ ਨੂੰ ਖਤਮ ਕਰਨ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਦਰਅਸਲ ਰਾਹੁਲ ਗਾਂਧੀ ਨੇ 2018 ‘ਚ ਤਤਕਾਲੀ ਭਾਜਪਾ ਪ੍ਰਧਾਨ ਅਮਿਤ ਸ਼ਾਹ ਦੇ ਖਿਲਾਫ ਬਿਆਨ ਦਿੱਤਾ ਸੀ। ਇਸ ਸਬੰਧੀ ਰਾਂਚੀ ਦੀ ਹੇਠਲੀ ਅਦਾਲਤ ਵਿੱਚ ਕੇਸ ਚੱਲ ਰਿਹਾ ਸੀ। ਸਿਵਲ ਕੋਰਟ ਤੋਂ ਸੰਮਨ ਮਿਲਣ ਤੋਂ ਬਾਅਦ ਰਾਹੁਲ ਗਾਂਧੀ ਨੇ ਮਾਮਲੇ ਨੂੰ ਖਤਮ ਕਰਨ ਲਈ ਰਾਂਚੀ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਪਰ ਉੱਥੇ ਵੀ ਉਸ ਨੂੰ ਨਿਰਾਸ਼ਾ ਹੀ ਹੱਥ ਲੱਗੀ। ਰਾਂਚੀ ਹਾਈ ਕੋਰਟ ਨੇ ਰਾਹੁਲ ਗਾਂਧੀ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। 2018 ‘ਚ ਰਾਹੁਲ ਗਾਂਧੀ ਨੇ ਅਮਿਤ ਸ਼ਾਹ ਖਿਲਾਫ ਇਤਰਾਜ਼ਯੋਗ ਟਿੱਪਣੀ ਕੀਤੀ ਸੀ, ਜਿਸ ਤੋਂ ਬਾਅਦ ਭਾਜਪਾ ਦੇ ਜ਼ਿਲਾ ਉਪ ਪ੍ਰਧਾਨ ਵਿਜੇ ਮਿਸ਼ਰਾ ਨੇ ਰਾਹੁਲ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਇਸ ਸ਼ਿਕਾਇਤ ਦੇ ਆਧਾਰ ‘ਤੇ ਰਾਹੁਲ ਵਿਰੁੱਧ ਅਪਰਾਧਿਕ ਮਾਣਹਾਨੀ ਦਾ ਕੇਸ ਦਰਜ ਕੀਤਾ ਗਿਆ ਸੀ।