ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
Kisan Morcha : ਪਟਿਆਲਾ ਤੇ ਸੰਗਰੂਰ ‘ਚ ਇੰਟਰਨੈੱਟ ਬੰਦ
ਕਿਸਾਨ ਅੱਜ ਕਰਨਗੇ ਅਗਲੀ ਰਣਨੀਤੀ ਦਾ ਐਲਾਨ
ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਬੁੱਧਵਾਰ ਨੂੰ ਕਿਹਾ ਕਿ ਸਰਕਾਰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੈ,
ਨਵੀਂ ਦਿੱਲੀ: ਕਿਸਾਨ ਅੱਜ ਆਪਣੇ ਅੰਦੋਲਨ ਲਈ ਭਵਿੱਖ ਦੀ ਰਣਨੀਤੀ ਦਾ ਐਲਾਨ ਕਰਨਗੇ। ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਅਤੇ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਪਿਛਲੇ 17 ਦਿਨਾਂ ਤੋਂ ਪੰਜਾਬ-ਹਰਿਆਣਾ ਸਰਹੱਦ ‘ਤੇ ਡਟੀਆਂ ਹੋਈਆਂ ਹਨ। ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਪੰਜਾਬ ਦੇ ਪਟਿਆਲਾ ਅਤੇ ਸੰਗਰੂਰ ਵਿੱਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ।
#WATCH किसान नेता सरवन सिंह पंढेर ने कहा, "खनौरी और शंभू बॉर्डर पर मार्च का आज 17वां दिन है। हमें जानकारी मिली है कि (शुभकरण सिंह की मृत्यु के मामले में) आईपीसी की धारा 302 और 114 के तहत एफआईआर दर्ज़ की गई है… साथ ही आज हम मृतक (शुभकरण सिंह) के शव को खनौरी बॉर्डर पर ले जाएंगे… pic.twitter.com/nv2CZFZINw
— ANI_HindiNews (@AHindinews) February 29, 2024
ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਬੁੱਧਵਾਰ ਨੂੰ ਕਿਹਾ ਕਿ ਸਰਕਾਰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੈ, ਪਰ ਅਜੇ ਤੱਕ ਕੋਈ ਮੀਟਿੰਗ ਤੈਅ ਨਹੀਂ ਕੀਤੀ ਗਈ ਹੈ। ਪਟਿਆਲਾ ਤੇ ਸੰਗਰੂਰ ‘ਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ ਅਤੇ ਇਹ ਕਾਰਵਾਈ ਕੇਂਦਰ ਸਰਕਾਰ ਨੇ ਕੀਤੀ ਹੈ।
ਸਰਕਾਰ ਗੱਲਬਾਤ ਲਈ ਤਿਆਰ ਹੈ
ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਬੁੱਧਵਾਰ ਨੂੰ ਕਿਹਾ ਕਿ ਸਰਕਾਰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੈ, ਪਰ ਅਜੇ ਤੱਕ ਕੋਈ ਮੀਟਿੰਗ ਤੈਅ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦਾ ਹੱਲ ਕੱਢਣ ਦੀ ਲੋੜ ਹੈ ਇਸ ਲਈ ਗੱਲਬਾਤ ਕੀਤੀ ਜਾਵੇਗੀ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਕਾਨੂੰਨੀ ਗਾਰੰਟੀ ਅਤੇ ਕਿਸਾਨ ਕਰਜ਼ਾ ਮੁਆਫੀ ਸਮੇਤ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ‘ਤੇ ਦਬਾਅ ਬਣਾਉਣ ਲਈ ‘ਦਿੱਲੀ ਚੱਲੋ’ ਮਾਰਚ ਦੀ ਅਗਵਾਈ ਕਰ ਰਹੇ ਹਨ।