ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਭਾਰਤੀ ਫੌਜ ਨੇ ਘੁਸਪੈਠ ਦੀ ਵੱਡੀ ਕੋਸ਼ਿਸ਼ ਨੂੰ ਕਰ ਦਿੱਤਾ ਨਾਕਾਮ
ਨਵੀਂ ਦਿੱਲੀ : ਭਾਰਤੀ ਫੌਜ ਨੇ ਸ਼ੁੱਕਰਵਾਰ ਦੇਰ ਰਾਤ ਜੰਮੂ ਦੇ ਅਖਨੂਰ ‘ਚ ਖੌਰ ਦੀ ਕੌਮਾਂਤਰੀ ਸਰਹੱਦ ‘ਤੇ ਘੁਸਪੈਠ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਨਿਗਰਾਨੀ ਉਪਕਰਨਾਂ ਰਾਹੀਂ ਚਾਰ ਅੱਤਵਾਦੀਆਂ ਦੀ ਸ਼ੱਕੀ ਹਰਕਤ ਦੇਖੀ ਗਈ। ਜਿਸ ਤੋਂ ਬਾਅਦ ਫੌਜ ਨੇ ਜਵਾਬੀ ਕਾਰਵਾਈ ਕੀਤੀ। ਫੌਜ ਨੇ ਕਿਹਾ ਕਿ ਅੱਤਵਾਦੀਆਂ ਨੂੰ ਸਰਹੱਦ ਪਾਰ ਕਰਦੇ ਦੇਖਿਆ ਗਿਆ।
ਤੁਹਾਨੂੰ ਦੱਸ ਦੇਈਏ ਕਿ ਪਾਕਿਸਤਾਨੀ ਅੱਤਵਾਦੀ ਸਰਦੀਆਂ ਦੇ ਮਹੀਨਿਆਂ ਦੌਰਾਨ ਅਕਸਰ ਘੁਸਪੈਠ ਦੀਆਂ ਕੋਸ਼ਿਸ਼ਾਂ ਕਰਦੇ ਹਨ। ਉਨ੍ਹਾਂ ਦੀਆਂ ਕੋਸ਼ਿਸ਼ਾਂ ਨੂੰ ਭਾਰਤੀ ਫੌਜ ਅਤੇ ਸਰਹੱਦ ‘ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਵੱਲੋਂ ਅਕਸਰ ਨਾਕਾਮ ਕਰ ਦਿੱਤਾ ਜਾਂਦਾ ਹੈ। ਹਾਲਾਂਕਿ ਬਰਫਬਾਰੀ ਕਾਰਨ ਕਈ ਵਾਰ ਅੱਤਵਾਦੀ ਆਪਣੇ ਨਾਪਾਕ ਮਨਸੂਬਿਆਂ ਨੂੰ ਅੰਜਾਮ ਦੇਣ ‘ਚ ਕਾਮਯਾਬ ਹੋ ਜਾਂਦੇ ਹਨ।
ਅਧਿਕਾਰੀਆਂ ਨੇ ਦੱਸਿਆ ਕਿ ਇਹ ਕਾਰਵਾਈ ਉਦੋਂ ਹੋਈ ਜਦੋਂ ਚਾਰ ਭਾਰੀ ਹਥਿਆਰਾਂ ਨਾਲ ਲੈਸ ਅੱਤਵਾਦੀਆਂ ਦੇ ਇੱਕ ਸਮੂਹ ਨੂੰ ਅਖਨੂਰ ਦੇ ਖੌਰ ਸੈਕਟਰ ਵਿੱਚ ਆਈਬੀ ਦੇ ਪਾਰ ਤੋਂ ਇਸ ਪਾਸੇ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਦੇਖਿਆ ਗਿਆ।ਉਨ੍ਹਾਂ ਕਿਹਾ ਕਿ ਜਵਾਨਾਂ ਨੇ ਘੁਸਪੈਠ ਕਰ ਰਹੇ ਅੱਤਵਾਦੀਆਂ ‘ਤੇ ਗੋਲੀਬਾਰੀ ਕੀਤੀ ਅਤੇ ਉਨ੍ਹਾਂ ‘ਚੋਂ ਇਕ ਨੂੰ ਗੋਲੀ ਲੱਗ ਗਈ ਅਤੇ ਉਹ ਡਿੱਗ ਗਿਆ।ਅੱਤਵਾਦੀ ਉਸ ਦੀ ਲਾਸ਼ ਨੂੰ ਪਾਕਿਸਤਾਨ ਵੱਲ ਖਿੱਚ ਕੇ ਲੈ ਗਏ।
ਭਾਰਤੀ ਫੌਜ ਦੀ ਵ੍ਹਾਈਟ ਨਾਈਟ ਕੋਰ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਲਿਖਿਆ, “ਅਖਨੂਰ ਵਿੱਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ।22/23 ਦਸੰਬਰ ਦੀ ਰਾਤ ਨੂੰ ਉਨ੍ਹਾਂ ਦੇ ਨਿਗਰਾਨੀ ਉਪਕਰਣਾਂ ਰਾਹੀਂ ਚਾਰ ਅੱਤਵਾਦੀਆਂ ਦੀ ਸ਼ੱਕੀ ਗਤੀਵਿਧੀ ਦੇਖੀ ਗਈ ਸੀ।ਗੋਲੀਬਾਰੀ ਪ੍ਰਭਾਵਸ਼ਾਲੀ ਢੰਗ ਨਾਲ ਕੀਤੀ ਗਈ।”ਅੱਤਵਾਦੀਆਂ ਨੂੰ ਲਾਸ਼ ਨੂੰ ਘਸੀਟਦੇ ਦੇਖਿਆ ਗਿਆ।”
ਦੱਸ ਦਈਏ ਕਿ ਜੰਮੂ-ਕਸ਼ਮੀਰ ‘ਚ ਅੱਤਵਾਦੀਆਂ ਵਲੋਂ ਫੌਜ ਦੇ ਵਾਹਨਾਂ ‘ਤੇ ਗੋਲੀਬਾਰੀ ਦੇ ਇਕ ਦਿਨ ਬਾਅਦ ਸ਼ੁੱਕਰਵਾਰ ਨੂੰ ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਦੀ ਟੀਮ ਨੇ ਰਾਜੌਰੀ-ਪੁੰਛ ਜ਼ਿਲੇ ਦੇ ਡੇਰਾ ਕੀ ਗਲੀ ‘ਚ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ 30 ਸ਼ੱਕੀਆਂ ਨੂੰ ਹਿਰਾਸਤ ‘ਚ ਲਿਆ। .ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਰਾਜੌਰੀ ‘ਚ ਫੌਜ ਦੇ ਜਵਾਨਾਂ ਨੂੰ ਲੈ ਕੇ ਜਾ ਰਹੇ ਵਾਹਨ ‘ਤੇ ਅੱਤਵਾਦੀ ਹਮਲੇ ‘ਚ 6 ਜਵਾਨ ਸ਼ਹੀਦ ਹੋ ਗਏ ਸਨ ਅਤੇ ਦੋ ਹੋਰ ਜ਼ਖਮੀ ਹੋ ਗਏ ਸਨ।