ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਮੋਹਾਲੀ ਸ਼ਹਿਰ ਗੈਂਗਸਟਰਾਂ ਦਾ ਅੱਡਾ ਬਣ ਗਿਆ ਹੈ : ਰਾਜਾ ਵੜਿੰਗ
ਉਨ੍ਹਾਂ ਕਿਹਾ ਕਿ ਜਦੋਂ ਇਹ ਮਾਮਲਾ ਸਾਹਮਣੇ ਆਇਆ ਤਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖੁਦ ਨੋਟਿਸ ਲਿਆ। ਫਿਰ ਇਸ ਮਾਮਲੇ ‘ਚ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪੰਜਵੇਂ ਦਿਨ ਕਾਂਗਰਸ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਦਨ ਵਿੱਚ ਕਿਹਾ ਕਿ ਪੰਜਾਬ ਵਿੱਚ ਇਨ੍ਹੀਂ ਦਿਨੀਂ ਡਰ ਦਾ ਮਾਹੌਲ ਹੈ। ਪੰਜਾਬ ਵਿੱਚ ਦੁਕਾਨਾਂ ਅੱਧਾ ਘੰਟਾ ਪਹਿਲਾਂ ਹੀ ਬੰਦ ਹੋਣੀਆਂ ਸ਼ੁਰੂ ਹੋ ਗਈਆਂ ਹਨ। ਕਿਉਂਕਿ ਪੂਰੇ ਸੂਬੇ ਵਿੱਚ ਗੈਂਗਸਟਰਾਂ ਦਾ ਬੋਲਬਾਲਾ ਹੋ ਗਿਆ ਹੈ। ਮੋਹਾਲੀ ਗੈਂਗਸਟਰਾਂ ਦਾ ਅੱਡਾ ਬਣ ਚੁੱਕਾ ਹੈ। ਉਨ੍ਹਾਂ ਜੇਲ੍ਹ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦਾ ਮੁੱਦਾ ਵੀ ਉਠਾਇਆ।
ਉਨ੍ਹਾਂ ਕਿਹਾ ਕਿ ਜਦੋਂ ਇਹ ਮਾਮਲਾ ਸਾਹਮਣੇ ਆਇਆ ਤਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖੁਦ ਨੋਟਿਸ ਲਿਆ। ਫਿਰ ਇਸ ਮਾਮਲੇ ‘ਚ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਤੋਂ ਬਾਅਦ ਐਸਆਈਟੀ ਦਾ ਗਠਨ ਕੀਤਾ ਗਿਆ ਪਰ ਇਸ ਦੀ ਜਾਂਚ ਦੀ ਰਫ਼ਤਾਰ ਬਹੁਤ ਮੱਠੀ ਹੈ। ਬੁੱਧਵਾਰ ਨੂੰ ਜਦੋਂ ਅਦਾਲਤ ‘ਚ ਸੁਣਵਾਈ ਹੋਈ ਤਾਂ Police ਨੇ ਰਿਪੋਰਟ ਪੇਸ਼ ਕਰਨ ਲਈ ਤਿੰਨ ਮਹੀਨਿਆਂ ਦਾ ਹੋਰ ਸਮਾਂ ਮੰਗਿਆ। ਉਨ੍ਹਾਂ ਕਿਹਾ ਕਿ ਲੋਕ ਗੈਂਗਸਟਰਾਂ ਤੋਂ ਡਰਦੇ ਹਨ। ਉਸ ਦੇ ਕਈ ਦੋਸਤ ਵੀ ਇਸ ਦਾ ਸ਼ਿਕਾਰ ਹੋ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਕਿਉਂਕਿ ਕਈ ਲੋਕ ਡਰ ਦੇ ਮਾਰੇ ਪੁਲਿਸ ਨਾਲ ਸੰਪਰਕ ਵੀ ਨਹੀਂ ਕਰਦੇ।