ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
‘ਮੁਸਲਿਮ ਲੀਗ ਜੰਮੂ ਕਸ਼ਮੀਰ ਨੂੰ UAPA ਤਹਿਤ ‘ਗੈਰਕਾਨੂੰਨੀ ਸੰਗਠਨ’ ਐਲਾਨਿਆ
ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਕੇ ਇਸ ਕਾਰਵਾਈ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ ਹੈ ਕਿ ਮੁਸਲਿਮ ਲੀਗ ਜੰਮੂ ਕਸ਼ਮੀਰ (ਮਸਰਤ ਆਲਮ ਧੜੇ) ਦੇ ਮੈਂਬਰ ਜੰਮੂ-ਕਸ਼ਮੀਰ ਵਿੱਚ ਦੇਸ਼ ਵਿਰੋਧੀ ਅਤੇ ਵੱਖਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਸਨ। ਉਹ ਅੱਤਵਾਦੀ ਗਤੀਵਿਧੀਆਂ ਦਾ ਸਮਰਥਨ ਕਰਦੇ ਹਨ ਅਤੇ ਲੋਕਾਂ ਨੂੰ ਭੜਕਾਉਂਦੇ ਹਨ। ਇਸ ਕਾਰਨ ਇਸ ਸੰਗਠਨ ਨੂੰ ਯੂ.ਏ.ਪੀ.ਏ ਕਾਨੂੰਨ ਤਹਿਤ ‘ਗੈਰ-ਕਾਨੂੰਨੀ ਸੰਗਠਨ’ ਘੋਸ਼ਿਤ ਕੀਤਾ ਗਿਆ ਹੈ।
ਦਰਅਸਲ ਦੇਸ਼ ਵਿਰੋਧੀ ਗਤੀਵਿਧੀਆਂ ਖਿਲਾਫ ਕੇਂਦਰ ਸਰਕਾਰ ਦੀ ਕਾਰਵਾਈ ਲਗਾਤਾਰ ਜਾਰੀ ਹੈ। ਹੁਣ ਗ੍ਰਹਿ ਮੰਤਰਾਲੇ ਨੇ ‘ਮੁਸਲਿਮ ਲੀਗ ਜੰਮੂ ਕਸ਼ਮੀਰ (ਮਸਰਤ ਆਲਮ ਧੜਾ)’/MLJK-MA ਨੂੰ UAPA ਦੇ ਤਹਿਤ ‘ਗੈਰਕਾਨੂੰਨੀ ਸੰਗਠਨ’ ਘੋਸ਼ਿਤ ਕੀਤਾ ਹੈ। ਇਸ ਸੰਗਠਨ ਅਤੇ ਇਸ ਦੇ ਮੈਂਬਰਾਂ ‘ਤੇ ਜੰਮੂ-ਕਸ਼ਮੀਰ ‘ਚ ਦੇਸ਼ ਵਿਰੋਧੀ ਅਤੇ ਵੱਖਵਾਦੀ ਗਤੀਵਿਧੀਆਂ ‘ਚ ਸ਼ਾਮਲ ਹੋਣ ਦਾ ਦੋਸ਼ ਹੈ। ਇਸ ਫੈਸਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਟਵੀਟ ਕੀਤਾ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਮੁਸਲਿਮ ਲੀਗ ਜੰਮੂ ਕਸ਼ਮੀਰ (ਮਸਰਤ ਆਲਮ ਧੜਾ) ਅਤੇ ਇਸ ਦੇ ਮੈਂਬਰ ਅੱਤਵਾਦੀ ਗਤੀਵਿਧੀਆਂ ਦਾ ਸਮਰਥਨ ਕਰਦੇ ਹਨ ਅਤੇ ਲੋਕਾਂ ਨੂੰ ਜੰਮੂ-ਕਸ਼ਮੀਰ ਵਿੱਚ ਇਸਲਾਮਿਕ ਸ਼ਾਸਨ ਸਥਾਪਤ ਕਰਨ ਲਈ ਉਕਸਾਉਂਦੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਸਰਕਾਰ ਦਾ ਸੰਦੇਸ਼ ਸਪੱਸ਼ਟ ਹੈ ਕਿ ਸਾਡੇ ਦੇਸ਼ ਦੀ ਏਕਤਾ, ਪ੍ਰਭੂਸੱਤਾ ਅਤੇ ਅਖੰਡਤਾ ਦੇ ਖਿਲਾਫ ਕੰਮ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ ਨੂੰ ਕਾਨੂੰਨ ਦੇ ਪੂਰੇ ਗੁੱਸੇ ਦਾ ਸਾਹਮਣਾ ਕਰਨਾ ਪਵੇਗਾ।