ਨਾਂਦੇੜ ਸਾਹਿਬ ਗੁਰਦਵਾਰਾ ਸੋਧ ਐਕਟ ਬਿੱਲ ਰੋਕਿਆ

February 14, 2024 1:06 pm
Images (1)

ਮਹਾਰਾਸ਼ਟਰ : ਪਿਛਲੇ ਕਈ ਦਿਨਾਂ ਤੋਂ ਸ੍ਰੀ ਹਜ਼ੂਰ ਸਾਹਿਬ ਗੁਰਦਵਾਰਾ ਐਕਟ ਵਿਚ ਗ਼ੈਰ ਸਿੱਖਾਂ ਨੂੰ ਦਾਖ਼ਲ ਕਰਨ ਦੀ ਜੋ ਵਿਉਂਤਬੰਦੀ ਚਲ ਰਹੀ ਸੀ ਉਸ ਉਤੇ ਹਾਲ ਦੀ ਘੜੀ ਰੋਕ ਲਾ ਦਿੱਤੀ ਹੈ।

ਇਸ ਬਾਰੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਫਡਨਵੀਸ ਨੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਨੇ ਨਾਂਦੇੜ ਸਾਹਿਬ ਗੁਰਦੁਆਰਾ ਸੋਧ ਐਕਟ ਬਿੱਲ ਨੂੰ ਵਿਧਾਨ ਸਭਾ ਵਿੱਚ ਪੇਸ਼ ਕਰਨ ਤੋਂ ਪਹਿਲਾਂ ਵਿਆਪਕ ਵਿਚਾਰ-ਵਟਾਂਦਰੇ ਲਈ ਰੋਕਣ ਦਾ ਫੈਸਲਾ ਕੀਤਾ ਹੈ।

ਇਸ ਸਮੇਂ ਦੌਰਾਨ ਸਥਿਤੀ ਜਿਉਂ ਦੀ ਤਿਉਂ ਬਰਕਰਾਰ ਰਹੇਗੀ ਅਤੇ ਮੌਜੂਦਾ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਬੋਰਡ ਐਕਟ 1956 ਲਾਗੂ ਰਹੇਗਾ।