ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਹਿਮਾਚਲ ‘ਚ ਦੂਜੇ ਦਿਨ ਭੂਚਾਲ ਦੇ ਝਟਕੇ, ਤੀਬਰਤਾ 3.2 ਮਾਪੀ ਗਈ
ਮੰਡੀ : ਹਿਮਾਚਲ ‘ਚ ਲਗਾਤਾਰ ਦੂਜੇ ਦਿਨ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਮੰਡੀ ‘ਚ ਮੰਗਲਵਾਰ (5 ਮਾਰਚ) ਸਵੇਰੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਦੇ ਅਨੁਸਾਰ, ਰਿਐਕਟਰ ਪੈਮਾਨੇ ‘ਤੇ ਇਸਦੀ ਤੀਬਰਤਾ 3.2 ਮਾਪੀ ਗਈ ਸੀ। ਭੂਚਾਲ ਦੇ ਝਟਕੇ ਦੋ ਵਾਰ ਆਏ।
ਦੱਸਿਆ ਜਾ ਰਿਹਾ ਹੈ ਕਿ ਜ਼ਮੀਨ ਦੇ ਹੇਠਾਂ ਇਸ ਦੀ ਡੂੰਘਾਈ 5 ਕਿਲੋਮੀਟਰ ਤੱਕ ਸੀ। ਭੂਚਾਲ ਕਾਰਨ ਹੁਣ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਸੂਚਨਾ ਨਹੀਂ ਹੈ। ਭੂਚਾਲ ਦੇ ਝਟਕੇ ਮਹਿਸੂਸ ਕਰਦੇ ਲੋਕ ਕੁਝ ਸਮੇਂ ਲਈ ਘਰਾਂ ਤੋਂ ਬਾਹਰ ਆ ਗਏ। ਬੇਸ਼ੱਕ ਭੂਚਾਲ ਦਾ ਕੇਂਦਰ ਮੰਡੀ ਰਿਹਾ ਹੈ। ਪਰ ਇਹ ਗੁਆਂਢੀ ਬਿਲਾਸਪੁਰ ਅਤੇ ਕੁੱਲੂ ਵਿੱਚ ਵੀ ਮਹਿਸੂਸ ਕੀਤੇ ਗਏ।
ਇਸ ਤੋਂ ਪਹਿਲਾਂ ਸੋਮਵਾਰ ਦੁਪਹਿਰ ਕਰੀਬ 1 ਵਜੇ ਲਾਹੌਲ ਸਪਿਤੀ ‘ਚ ਵੀ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਐਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 3.2 ਦੱਸੀ ਗਈ ਸੀ। ਭੂਚਾਲ ਦੇ ਝਟਕੇ ਤਿੰਨ ਵਾਰ ਮਹਿਸੂਸ ਕੀਤੇ ਗਏ। NCS ਦੇ ਅਨੁਸਾਰ, ਜ਼ਮੀਨ ਦੇ ਹੇਠਾਂ ਇਸਦੀ ਡੂੰਘਾਈ 5 ਕਿਲੋਮੀਟਰ ਸੀ।