ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਜਲੰਧਰ : ਵਿਰੋਧੀ ਧਿਰ ਕਿਸਾਨਾਂ ਨੂੰ ਕੇਂਦਰ ਖਿਲਾਫ ਭੜਕਾ ਰਹੀ ਹੈ : ਅਨੁਰਾਗ ਠਾਕੁਰ
ਪਰ ਕਾਂਗਰਸ ਦੇ ਸਮੇਂ ਅਜਿਹਾ ਨਹੀਂ ਹੋਇਆ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨੀਤੀ ਤਹਿਤ ਕਿਸਾਨਾਂ ਵਿੱਚ 2.80 ਲੱਖ ਕਰੋੜ ਰੁਪਏ ਵੰਡੇ ਗਏ ਹਨ।
ਜਲੰਧਰ : ਕੇਂਦਰੀ ਸੂਚਨਾ ਅਤੇ ਪ੍ਰਸਾਰਣ ਅਤੇ ਯੁਵਾ ਮਾਮਲੇ ਅਤੇ ਖੇਡਾਂ ਬਾਰੇ ਮੰਤਰੀ ਅਨੁਰਾਗ ਠਾਕੁਰ ਅੱਜ ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਪਹੁੰਚੇ। ਇਸ ਦੌਰਾਨ ਅਨੁਰਾਗ ਠਾਕੁਰ ਨੇ ਕਿਸਾਨਾਂ ਦੇ ਦਿੱਲੀ ਤੱਕ ਮਾਰਚ ਅਤੇ ਅਕਾਲੀ ਦਲ ਨਾਲ ਗਠਜੋੜ ਸਬੰਧੀ ਅਹਿਮ ਗੱਲਾਂ ਕਹੀਆਂ। ਦਿੱਲੀ ਤੱਕ ਕਿਸਾਨਾਂ ਦੇ ਮਾਰਚ ਬਾਰੇ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਜੇਕਰ ਪਿਛਲੇ 10 ਸਾਲਾਂ ਵਿੱਚ ਕਾਂਗਰਸ ਦੀ ਤੁਲਨਾ ਭਾਜਪਾ ਨਾਲ ਕਰੀਏ ਤਾਂ ਹੁਣ ਕਿਸਾਨਾਂ ਦੀ ਗੱਲ ਸੁਣੀ ਜਾ ਰਹੀ ਹੈ।
ਪਰ ਕਾਂਗਰਸ ਦੇ ਸਮੇਂ ਅਜਿਹਾ ਨਹੀਂ ਹੋਇਆ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨੀਤੀ ਤਹਿਤ ਕਿਸਾਨਾਂ ਵਿੱਚ 2.80 ਲੱਖ ਕਰੋੜ ਰੁਪਏ ਵੰਡੇ ਗਏ ਹਨ। ਹਰ ਸਾਲ ਸਾਡੀ ਸਰਕਾਰ ਯੂਰੀਆ ਖਾਦ ‘ਤੇ ਲਗਭਗ 3 ਲੱਖ ਕਰੋੜ ਰੁਪਏ ਦੀ ਸਬਸਿਡੀ ਦੇ ਰਹੀ ਹੈ। ਦੁਨੀਆ ਭਰ ਵਿੱਚ ਖਾਦ ਦੀਆਂ ਕੀਮਤਾਂ ਵਧੀਆਂ ਹਨ, ਪਰ ਭਾਰਤ ਵਿੱਚ ਨਹੀਂ। ਵਿਰੋਧੀ ਪਾਰਟੀਆਂ ‘ਤੇ ਦੋਸ਼ ਲਗਾਉਂਦੇ ਹੋਏ ਮੰਤਰੀ ਨੇ ਕਿਹਾ ਕਿ ਐਮਐਸਪੀ ਦੇ ਨਾਂ ‘ਤੇ ਕਿਸਾਨਾਂ ਵਿਚ ਭੰਬਲਭੂਸਾ ਫੈਲਾਇਆ ਜਾ ਰਿਹਾ ਹੈ, ਅਜਿਹਾ ਕਈ ਨੇਤਾਵਾਂ ਨੇ ਕੀਤਾ ਹੈ।