ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਪਾਕਿਸਤਾਨ ਨੂੰ ਮਿਲਿਆ ਨਵਾਂ PM ਸ਼ਾਹਬਾਜ਼ ਸ਼ਰੀਫ
ਪਾਕਿਸਤਾਨ ਵਿੱਚ ਖੰਡਿਤ ਜਨਾਦੇਸ਼ ਤੋਂ ਬਾਅਦ ਐਤਵਾਰ ਨੂੰ ਗੱਠਜੋੜ ਸਰਕਾਰ ਦੇ ਗਠਨ ਦਾ ਰਸਤਾ ਸਾਫ਼ ਹੋ ਗਿਆ। ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐਮਐਲ-ਐਨ) ਅਤੇ ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਵੱਲੋਂ ਸ਼ਾਹਬਾਜ਼ ਸ਼ਰੀਫ਼ ਨੂੰ ਦੂਜੀ ਵਾਰ ਪਾਕਿਸਤਾਨ ਦਾ ਪ੍ਰਧਾਨ ਮੰਤਰੀ ਚੁਣਿਆ ਗਿਆ ਹੈ। ਹੁਣ ਉਹ ਸੋਮਵਾਰ ਨੂੰ ਰਾਸ਼ਟਰਪਤੀ ਭਵਨ ‘ਚ ਸਹੁੰ ਚੁੱਕਣਗੇ। ਉਨ੍ਹਾਂ ਨੂੰ 336 ਮੈਂਬਰੀ ਸਦਨ ਵਿੱਚ 201 ਵੋਟਾਂ ਮਿਲੀਆਂ।
ਇਸਲਾਮਾਬਾਦ: ਪਾਕਿਸਤਾਨ ਦੀ ਨਵੀਂ ਚੁਣੀ ਗਈ ਸੰਸਦ ਵਿੱਚ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐਮਐਲ-ਐਨ) ਅਤੇ ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਨੇ ਆਸਾਨੀ ਨਾਲ ਬਹੁਮਤ ਹਾਸਲ ਕਰ ਲਿਆ ਹੈ। ਦੋਵਾਂ ਪਾਰਟੀਆਂ ਨੇ ਸਰਬਸੰਮਤੀ ਨਾਲ ਸ਼ਾਹਬਾਜ਼ ਸ਼ਰੀਫ ਨੂੰ ਪ੍ਰਧਾਨ ਮੰਤਰੀ ਅਹੁਦੇ ਦਾ ਉਮੀਦਵਾਰ ਚੁਣਿਆ ਹੈ। ਇਹ ਦੂਜੀ ਵਾਰ ਹੈ ਜਦੋਂ ਗੱਠਜੋੜ ਸਰਕਾਰ ਦੀ ਅਗਵਾਈ ਕਰਨ ਲਈ ਸ਼ਾਹਬਾਜ਼ ਸ਼ਰੀਫ ਨੂੰ ਪ੍ਰਧਾਨ ਮੰਤਰੀ ਚੁਣਿਆ ਗਿਆ ਹੈ। ਪਾਕਿਸਤਾਨ ‘ਚ ਆਮ ਚੋਣਾਂ ਤੋਂ ਪਹਿਲਾਂ ਉਨ੍ਹਾਂ ਦੇ ਭਰਾ ਨਵਾਜ਼ ਸ਼ਰੀਫ ਨੂੰ ਪ੍ਰਧਾਨ ਮੰਤਰੀ ਬਣਾਉਣ ਦੀ ਗੱਲ ਚੱਲ ਰਹੀ ਸੀ ਪਰ ਕਿਹਾ ਜਾ ਰਿਹਾ ਹੈ ਕਿ ਪਾਕਿਸਤਾਨੀ ਫੌਜ ਨੇ ਨਵਾਜ਼ ਅੱਗੇ ਅਜਿਹੀ ਸ਼ਰਤ ਰੱਖੀ ਕਿ ਸ਼ਾਹਬਾਜ਼ ਨੂੰ ਦੂਜੀ ਵਾਰ ਪ੍ਰਧਾਨ ਮੰਤਰੀ ਬਣਨ ਦਾ ਮੌਕਾ ਮਿਲ ਗਿਆ।
ਦੱਸ ਦੇਈਏ ਕਿ ਸ਼ਾਹਬਾਜ਼ ਸ਼ਰੀਫ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਛੋਟੇ ਭਰਾ ਹਨ। ਹੁਣ ਉਹ ਲਗਾਤਾਰ ਦੂਜੀ ਵਾਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਬਣੇ ਹਨ। 72 ਸਾਲਾ ਸ਼ਾਹਬਾਜ਼ ਨੂੰ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐਮਐਲ-ਐਨ) ਅਤੇ ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਵੱਲੋਂ ਸਰਬਸੰਮਤੀ ਨਾਲ ਉਮੀਦਵਾਰ ਵਜੋਂ ਚੁਣਿਆ ਗਿਆ ਹੈ। ਉਨ੍ਹਾਂ ਨੂੰ 336 ਮੈਂਬਰੀ ਸਦਨ ਵਿੱਚ 201 ਵੋਟਾਂ ਮਿਲੀਆਂ ਹਨ।
ਸ਼ਾਹਬਾਜ਼ ਦੇ ਵਿਰੋਧੀ ਅਤੇ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਵੀ ਆਪਣੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੀ ਤਰਫ਼ੋਂ ਉਮਰ ਅਯੂਬ ਖ਼ਾਨ ਨੂੰ ਪ੍ਰਧਾਨ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਿਆ ਸੀ, ਪਰ 336 ਮੈਂਬਰੀ ਸਦਨ ਵਿੱਚ ਉਨ੍ਹਾਂ ਨੂੰ ਸਿਰਫ਼ 92 ਵੋਟਾਂ ਮਿਲੀਆਂ।
ਜਦਕਿ ਪੀਟੀਆਈ ਦੇ ਆਜ਼ਾਦ ਸਮਰਥਕਾਂ ਨੇ 93 ਸੀਟਾਂ ਜਿੱਤੀਆਂ ਹਨ। ਪਾਕਿਸਤਾਨ ‘ਚ ਸੰਸਦ ਦਾ ਨਵਾਂ ਸੈਸ਼ਨ ਬੁਲਾਏ ਜਾਣ ਤੋਂ ਬਾਅਦ ਪੀਟੀਆਈ ਦੇ ਸਮਰਥਕ ਸੰਸਦ ਮੈਂਬਰਾਂ ਨੇ ਹੰਗਾਮਾ ਕੀਤਾ। ਇਸ ਸਭ ਦੇ ਵਿਚਕਾਰ ਸ਼ਾਹਬਾਜ਼ ਨੂੰ ਪ੍ਰਧਾਨ ਮੰਤਰੀ ਅਹੁਦੇ ਲਈ ਉਮੀਦਵਾਰ ਚੁਣਿਆ ਗਿਆ। ਹੁਣ ਸ਼ਾਹਬਾਜ਼ ਸ਼ਰੀਫ ਨੂੰ ਸੋਮਵਾਰ ਨੂੰ ਰਾਸ਼ਟਰਪਤੀ ਭਵਨ ਏਵਾਨ-ਏ-ਸਦਰ ‘ਚ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁਕਾਈ ਜਾਵੇਗੀ। ਪਾਕਿਸਤਾਨ ਵਿੱਚ ਆਮ ਚੋਣਾਂ ਕਰਵਾਉਣ ਲਈ ਸੰਸਦ ਨੂੰ ਭੰਗ ਕਰਨ ਤੋਂ ਪਹਿਲਾਂ, ਸ਼ਾਹਬਾਜ਼ ਨੇ ਅਪ੍ਰੈਲ 2022 ਤੋਂ ਅਗਸਤ 2023 ਤੱਕ ਗੱਠਜੋੜ ਸਰਕਾਰ ਦੇ ਪ੍ਰਧਾਨ ਮੰਤਰੀ ਵਜੋਂ ਕੰਮ ਕੀਤਾ।