ਪੰਜਾਬ ‘ਚ ਪੰਚਾਇਤੀ ਚੋਣਾਂ ਮਾਰਚ ਤਕ ਸੰਭਵ

January 15, 2024 2:24 pm
Panchayat Elections In Punjab Possible Till March

ਚੰਡੀਗੜ੍ਹ : ਪੰਜਾਬ ਸਰਕਾਰ ਜਲਦੀ ਹੀ ਪਿੰਡਾਂ ਦੀਆਂ ਪੰਚਾਇਤੀ ਚੋਣਾਂ ਕਰਵਾ ਸਕਦੀ ਹੈ। ਪੰਜਾਬ ਸਰਕਾਰ ਨੇ ਸੂਬੇ ਦੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ 16 ਜਨਵਰੀ ਤੱਕ ਲੋੜੀਂਦੀ ਜਾਣਕਾਰੀ ਦੇਣ ਲਈ ਕਿਹਾ ਹੈ ਤਾਂ ਜੋ ਪੰਚਾਇਤਾਂ ਦਾ ਕਾਰਜਕਾਲ ਖਤਮ ਹੁੰਦੇ ਸਾਰ ਹੀ ਇਨ੍ਹਾਂ ਨੂੰ ਭੰਗ ਕਰਕੇ ਪੰਚਾਇਤ ਅਧਿਕਾਰੀ ਨਿਯੁਕਤ ਕੀਤੇ ਜਾ ਸਕਣ।

ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸੰਦੇਸ਼ ਵਿੱਚ ਲਿਖਿਆ ਗਿਆ ਹੈ ਕਿ ਸਰਕਾਰ ਵੱਲੋਂ ਗ੍ਰਾਮ ਪੰਚਾਇਤਾਂ ਨੂੰ ਭੰਗ ਕਰਨ ਅਤੇ ਉਨ੍ਹਾਂ ਦੇ ਰਿਕਾਰਡ ਨੂੰ ਸੰਭਾਲਣ ਲਈ ਏ.ਈ., ਜੇ.ਈ., ਵੀ.ਡੀ.ਓ., ਐਸ.ਸੀ.ਪੀ.ਓ. ਅਤੇ ਪੰਚਾਇਤ ਅਧਿਕਾਰੀ ਨਿਯੁਕਤ ਕਰਨ ਦੀ ਤਜਵੀਜ਼ ਹੈ। ਪਹਿਲੀ ਮੀਟਿੰਗ ਤੋਂ 5 ਸਾਲ ਦੀ ਮਿਆਦ ਖਤਮ ਹੋਣ ਤੋਂ ਬਾਅਦ ਗ੍ਰਾਮ ਪੰਚਾਇਤਾਂ ਦਾ ਕੰਮ ਚਲਾਉਣ ਲਈ ਮੈਨੇਜਰ ਨਿਯੁਕਤ ਕੀਤੇ ਜਾਣੇ ਹਨ।

ਇਸ ਲਈ ਜ਼ਰੂਰੀ ਸੂਚਨਾ ਗ੍ਰਾਮ ਪੰਚਾਇਤਾਂ ਨੂੰ ਵੰਡੀ ਜਾਣੀ ਹੈ, ਜੋ ਕਿ 16 ਜਨਵਰੀ ਤੱਕ ਭੇਜੀ ਜਾਣੀ ਹੈ। ਇਸ ਤੋਂ ਸਾਫ਼ ਹੈ ਕਿ ਸਰਕਾਰ ਜਲਦੀ ਹੀ ਪੰਚਾਇਤਾਂ ਨੂੰ ਭੰਗ ਕਰਕੇ ਅਧਿਕਾਰੀ ਨਿਯੁਕਤ ਕਰ ਸਕਦੀ ਹੈ।