ਠੰਢ ਦਾ Alert, 20 ਰਾਜਾਂ ਵਿੱਚ ਸੰਘਣੀ ਧੁੰਦ, ਮੀਂਹ ਦੀ ਵੀ ਚੇਤਾਵਨੀ

December 30, 2023 7:40 am
Cold Alert, Dense Fog In 20 States, Rain Warning

ਨਵੀਂ ਦਿੱਲੀ : ਅੱਜ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ। ਮੌਸਮ ਵਿਭਾਗ ਅਨੁਸਾਰ ਦਿੱਲੀ, ਯੂਪੀ, ਬਿਹਾਰ, ਝਾਰਖੰਡ, ਮੱਧ ਪ੍ਰਦੇਸ਼, ਰਾਜਸਥਾਨ, ਹਰਿਆਣਾ, ਪੰਜਾਬ, ਚੰਡੀਗੜ੍ਹ, ਉੱਤਰਾਖੰਡ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੜੀਸਾ, ਪੱਛਮੀ ਬੰਗਾਲ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਮੇਘਾਲਿਆ, ਅਸਾਮ ਅਤੇ ਤ੍ਰਿਪੁਰਾ: ਕਈ ਥਾਵਾਂ ‘ਤੇ 31 ਦਸੰਬਰ ਤੱਕ ਸੰਘਣੀ ਧੁੰਦ ਜਾਰੀ ਰਹਿਣ ਦੀ ਸੰਭਾਵਨਾ ਹੈ।

ਹਰਿਆਣਾ, ਦਿੱਲੀ, ਪੰਜਾਬ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਸਰਦੀਆਂ ਨੇ ਜ਼ੋਰ ਫੜ ਲਿਆ ਹੈ। ਇਨ੍ਹਾਂ ਰਾਜਾਂ ਦੇ ਕਈ ਇਲਾਕਿਆਂ ‘ਚ ਸਵੇਰੇ ਸੰਘਣੀ ਧੁੰਦ ਛਾਈ ਰਹਿੰਦੀ ਹੈ ਅਤੇ ਕੁਝ ਇਲਾਕਿਆਂ ‘ਚ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਹੁੰਦੀ ਹੈ। ਇਸ ਨਾਲ ਆਮ ਜਨਜੀਵਨ ਅਤੇ ਸੜਕ, ਹਵਾਈ ਅਤੇ ਰੇਲ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ। ਮੌਸਮ ਵਿਭਾਗ ਨੇ ਦਿੱਲੀ, ਯੂਪੀ, ਪੰਜਾਬ, ਹਰਿਆਣਾ, ਚੰਡੀਗੜ੍ਹ, ਰਾਜਸਥਾਨ ਵਿੱਚ 31 ਦਸੰਬਰ ਨੂੰ ਠੰਡੇ ਦਿਨ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਨ੍ਹਾਂ ਰਾਜਾਂ ਵਿੱਚ 5 ਜਨਵਰੀ 2024 ਤੋਂ ਠੰਢ ਹੋਰ ਵਧੇਗੀ। 11 ਜਨਵਰੀ ਤੱਕ ਕੜਾਕੇ ਦੀ ਠੰਡ ਤੋਂ ਰਾਹਤ ਨਹੀਂ ਮਿਲੇਗੀ।

ਇੱਥੇ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ

ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਹਲਕੀ ਬਾਰਿਸ਼ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 31 ਦਸੰਬਰ ਤੋਂ 2 ਜਨਵਰੀ ਤੱਕ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ‘ਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਕੇਰਲ ਅਤੇ ਲਕਸ਼ਦੀਪ ‘ਚ ਵੱਖ-ਵੱਖ ਥਾਵਾਂ ‘ਤੇ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਇਸ ਦੌਰਾਨ ਦੱਖਣੀ ਤਾਮਿਲਨਾਡੂ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।