ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਪੀਯੂ ‘ਤੇ ਉਪ ਰਾਸ਼ਟਰਪਤੀ ਦੇ ਬਿਆਨ ‘ਤੇ ਸਿਆਸੀ ਹੰਗਾਮਾ
ਚੰਡੀਗੜ੍ਹ : ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਵੱਲੋਂ ਸ਼ਨੀਵਾਰ ਨੂੰ ਪੰਜਾਬ ਯੂਨੀਵਰਸਿਟੀ ‘ਚ ਦਿੱਤੇ ਗਏ ਉਸ ਬਿਆਨ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ, ਜਿਸ ‘ਚ ਉਨ੍ਹਾਂ ਕਿਹਾ ਕਿ ਪੀਯੂ ‘ਚ ਹਰਿਆਣਾ ਦੀ ਵੀ ਹਿੱਸੇਦਾਰੀ ਹੈ। ਅਜਿਹੇ ‘ਚ ਉਹ ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲ ਕਰਨਗੇ ਤਾਂ ਜੋ ਹਰਿਆਣਾ ਦੇ ਕਾਲਜਾਂ ਨੂੰ ਵੀ ਮਾਨਤਾ ਦਿੱਤੀ ਜਾ ਸਕੇ।
ਧਨਖੜ ਦੇ ਬਿਆਨ ਤੋਂ ਬਾਅਦ ‘ਆਪ’ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਕਿਹਾ ਕਿ ਅਸੀਂ ਧਨਖੜ ਵੱਲੋਂ ਦਿੱਤੇ ਬਿਆਨ ਦਾ ਵਿਰੋਧ ਕਰਦੇ ਹਾਂ। ਉਹ ਦੇਸ਼ ਦੇ ਉਪ ਰਾਸ਼ਟਰਪਤੀ ਹਨ। ਅਜਿਹੇ ‘ਚ ਭਾਜਪਾ ਨੇਤਾ ਦੀ ਤਰ੍ਹਾਂ ਨਾ ਬੋਲਣ। ਪੰਜਾਬ ਯੂਨੀਵਰਸਿਟੀ ਪੰਜਾਬ ਦੀ ਪ੍ਰਮੁੱਖ ਸੰਸਥਾ ਹੈ।
ਕੰਗ ਨੇ ਇਸ ਮੁੱਦੇ ‘ਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਘੇਰਨ ਦੀ ਕੋਸ਼ਿਸ਼ ਵੀ ਕੀਤੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਉਪ ਪ੍ਰਧਾਨ ਨੇ ਬਿਆਨ ਦਿੱਤਾ ਹੈ, ਅਜਿਹਾ ਕਰਕੇ ਉਨ੍ਹਾਂ ਨੇ ਭਾਜਪਾ ਦੇ ਏਜੰਡੇ ਨੂੰ ਅੱਗੇ ਤੋਰਿਆ ਹੈ। ਉਨ੍ਹਾਂ ਕਿਹਾ ਕਿ ਸਵਾਲ ਹੀ ਪੈਦਾ ਨਹੀਂ ਹੁੰਦਾ ਕਿ ਪੰਜਾਬ ਯੂਨੀਵਰਸਿਟੀ ਕਿਸੇ ਹੋਰ ਸੂਬੇ ਨੂੰ ਦਿੱਤੀ ਜਾਵੇ।