ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਤੇਜ਼ ਹਵਾ ਨਾਲ ਮੀਂਹ ਦਾ ਅਲਰਟ
ਆਈਐਮਡੀ ਦੀ ਮੌਸਮ ਰਿਪੋਰਟ ਅਨੁਸਾਰ 19-21 ਫਰਵਰੀ ਦੌਰਾਨ ਹਰਿਆਣਾ, ਚੰਡੀਗੜ੍ਹ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ 19 ਅਤੇ 20 ਫਰਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।
ਨਵੀਂ ਦਿੱਲੀ : ਇੱਕ ਤਾਜ਼ਾ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ, 17 ਫਰਵਰੀ ਤੋਂ ਉੱਤਰ ਪੱਛਮੀ ਭਾਰਤ ਦੇ ਕਈ ਖੇਤਰਾਂ ਵਿੱਚ ਮੀਂਹ ਦੀ ਸੰਭਾਵਨਾ ਹੈ। ਭਾਰਤ ਮੌਸਮ ਵਿਭਾਗ (IMD) ਨੇ ਆਪਣੇ ਤਾਜ਼ਾ ਅਪਡੇਟਸ ਵਿੱਚ ਕਿਹਾ ਹੈ ਕਿ 17 ਤੋਂ 20 ਫਰਵਰੀ ਤੱਕ ਇਹਨਾਂ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ ਪੱਛਮੀ ਹਿਮਾਲਿਆ ਦੇ ਆਲੇ-ਦੁਆਲੇ ਦੇ ਇਲਾਕਿਆਂ ‘ਚ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਆਈਐਮਡੀ ਦੇ ਅਨੁਸਾਰ, 18-20 ਫਰਵਰੀ ਦੌਰਾਨ ਪੰਜਾਬ ਵਿੱਚ ਤੇਜ਼ ਹਵਾਵਾਂ ਦੇ ਨਾਲ ਗਰਜ, ਬਿਜਲੀ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ।
ਆਈਐਮਡੀ ਦੀ ਮੌਸਮ ਰਿਪੋਰਟ ਅਨੁਸਾਰ 19-21 ਫਰਵਰੀ ਦੌਰਾਨ ਹਰਿਆਣਾ, ਚੰਡੀਗੜ੍ਹ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ 19 ਅਤੇ 20 ਫਰਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 17 ਫਰਵਰੀ ਨੂੰ ਸਵੇਰੇ ਬਿਹਾਰ ਅਤੇ ਉੜੀਸਾ ਦੇ ਵੱਖ-ਵੱਖ ਹਿੱਸਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
ਕਸ਼ਮੀਰ ਘਾਟੀ ‘ਚ ਜ਼ਿਆਦਾਤਰ ਥਾਵਾਂ ‘ਤੇ ਰਾਤ ਦਾ ਤਾਪਮਾਨ ਜ਼ੀਰੋ ਤੋਂ ਹੇਠਾਂ ਬਣਿਆ ਹੋਇਆ ਹੈ, ਜਦਕਿ ਅਗਲੇ ਹਫਤੇ ਸੋਮਵਾਰ ਤੋਂ ਭਾਰੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਦੁਪਹਿਰ ਤੋਂ ਤੀਬਰ ਪੱਛਮੀ ਗੜਬੜੀ (ਡਬਲਯੂਡੀ)ਜੰਮੂ-ਕਸ਼ਮੀਰਅਤੇ ਆਸਪਾਸ ਦੇ ਖੇਤਰਾਂ ਨੂੰ ਪ੍ਰਭਾਵਤ ਕਰੇਗੀ, ਜਿਸ ਕਾਰਨ 17 ਤੋਂ 21 ਫਰਵਰੀ ਤੱਕ ਜੰਮੂ-ਕਸ਼ਮੀਰ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਕਈ ਥਾਵਾਂ ‘ਤੇ ਭਾਰੀ ਮੀਂਹ ਅਤੇ ਬਰਫਬਾਰੀ ਹੋਵੇਗੀ।