ਕੇਂਦਰ ਨੇ ਹਰਿਆਣਾ ਨੂੰ ਭਾਰਤ ਅਤੇ ਪੰਜਾਬ ਦੀ ਸਰਹੱਦ ਬਣਾ ਦਿੱਤਾ : ਭਗਵੰਤ ਮਾਨ

February 11, 2024 6:04 pm
Panjab Pratham News

ਮਾਨ ਨੇ ਅੱਗੇ ਕਿਹਾ ਕਿ ਉਹ ਹਰਿਆਣਾ ਵਿੱਚ ਕੀ ਕਰ ਰਹੇ ਹਨ, ਉਹ ਬਾਰਡਰ ‘ਤੇ ਮੇਖਾਂ ਅਤੇ ਕੰਡਿਆਲੀਆਂ ਤਾਰਾਂ ਲਗਾ ਰਹੇ ਹਨ। ਫਿਲਹਾਲ ਮੈਂ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਗੱਲ ਕਰਨ ਦੀ ਬੇਨਤੀ ਕਰਦਾ ਹਾਂ।
ਤਰਨ ਤਾਰਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਵਿੱਚ ਕਿਸਾਨਾਂ ਨੂੰ ਰੋਕਣ ਦੀਆਂ ਕੀਤੀਆਂ ਜਾ ਰਹੀਆਂ ਤਿਆਰੀਆਂ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰਿਆ ਹੈ। ਮਾਨ ਨੇ ਸਾਫ਼ ਸਾਫ ਕਿਹਾ ਕਿ ਮੈ ਇਹ ਕਹਿਣ ਲਈ ਮਜਬੂਰ ਹਾਂ ਕਿ ਭਾਰਤ ਅਤੇ ਪੰਜਾਬ ਦੀ ਸਰਹੱਦ ਹਰਿਆਣਾ ਨਾ ਬਣਾਉ। ਸੀਐਮ ਮਾਨ ਨੇ ਕਿਹਾ ਕਿ ਮੈਂ ਕੇਂਦਰ ਨੂੰ ਕਿਸਾਨਾਂ ਨਾਲ ਗੱਲ ਕਰਨ ਲਈ ਬੁਲਾਇਆ ਸੀ। ਕਈ ਘੰਟੇ ਗੱਲਬਾਤ ਹੁੰਦੀ ਰਹੀ। ਕਈ ਮੰਗਾਂ ਮੰਨ ਲਈਆਂ ਗਈਆਂ। ਮੈਂ ਉਨ੍ਹਾਂ ਨੂੰ ਦੁਬਾਰਾ ਆ ਕੇ ਮੀਟਿੰਗ ਕਰਨ ਲਈ ਕਿਹਾ ਪਰ ਉਸ ਨੇ ਇਨਕਾਰ ਕਰ ਦਿੱਤਾ।

ਮਾਨ ਨੇ ਅੱਗੇ ਕਿਹਾ ਕਿ ਉਹ ਹਰਿਆਣਾ ਵਿੱਚ ਕੀ ਕਰ ਰਹੇ ਹਨ, ਉਹ ਬਾਰਡਰ ‘ਤੇ ਮੇਖਾਂ ਅਤੇ ਕੰਡਿਆਲੀਆਂ ਤਾਰਾਂ ਲਗਾ ਰਹੇ ਹਨ। ਫਿਲਹਾਲ ਮੈਂ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਗੱਲ ਕਰਨ ਦੀ ਬੇਨਤੀ ਕਰਦਾ ਹਾਂ। ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਪ੍ਰਵਾਨ ਕੀਤਾ ਜਾਵੇ। ਭਾਰਤ ਅਤੇ ਪੰਜਾਬ ਦੀ ਸਰਹੱਦ ਨੂੰ ਹਰਿਆਣਾ ਵਿੱਚ ਨਾ ਬਣਾਓ।

ਜਿੰਨੀਆਂ ਤਾਰਾਂ ਪਾਕਿਸਤਾਨ ਵਲ ਵਿਛਾਈਆਂ ਗਈਆਂ ਹਨ, ਉਨੀਆਂ ਹੀ ਤਾਰਾਂ ਦਿੱਲੀ ਜਾਣ ਲਈ ਵਿਛਾਈਆਂ ਗਈਆਂ ਹਨ। ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ- ਭਾਰਤ ਨੂੰ ਢਿੱਡ ਭਰਨ ਵਿੱਚ ਪੰਜਾਬ ਦਾ ਅਹਿਮ ਯੋਗਦਾਨ ਹੈ। ਭਾਰਤ ਦੀ ਆਜ਼ਾਦੀ ਵਿੱਚ ਸਭ ਤੋਂ ਵੱਧ ਹਿੱਸਾ ਪੰਜਾਬ ਦਾ ਹੈ।

ਇਸ ਲਈ ਕੇਂਦਰ ਸਰਕਾਰ ਨੂੰ ਪੰਜਾਬ ਨੂੰ ਆਪਣਾ ਹਿੱਸਾ ਸਮਝਣਾ ਚਾਹੀਦਾ ਹੈ। ਜੇਕਰ ਉਹ ਕਿਸਾਨਾਂ ਨਾਲ ਅਜਿਹਾ ਕਰਨਗੇ ਤਾਂ ਸਰਕਾਰ ਕਣਕ-ਝੋਨੇ ਲੈਣ ਕਿਥੋਂ ਹੈ?