ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਸ਼ਹੀਦੀ ਸਭਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਚ ਮਾਤਮੀ ਬਿਗਲ ਵਜਾਉਣ ਦਾ ਫ਼ੈਸਲਾ ਲਿਆ ਵਾਪਸ
ਸ੍ਰੀ ਫ਼ਤਹਿਗੜ੍ਹ ਸਾਹਿਬ : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦੀ ਸਭਾ ਵਿਚ ਇਹ ਮਾਤਮੀ ਬਿਗਲ ਵਜਾਉਣ ਦਾ ਫ਼ੈਸਲਾ ਵਾਪਸ ਲੈ ਲਿਆ ਹੈ। ਅਸਲ ਵਿਚ ਮੁੱਖ ਮੰਤਰੀ ਮਾਨ ਨੇ ਸ਼ਹੀਦੀ ਸ਼ਭਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮਾਤਮੀ ਬਿਗਲ ਵਜਾਉਣ ਦਾ ਫ਼ੈਸਲਾ ਕੀਤਾ ਸੀ। ਇਹ ਮਾਤਮੀ ਬਿਗਲ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਨਮਨ ਕਰਨ ਲਈ ਵਜਾਇਆ ਜਾਣਾ ਸੀ ਪਰ ਸ਼੍ਰੋਮਣੀ ਕਮੇਟੀ ਨੇ ਇਸ ਉਤੇ ਇਤਰਾਜ ਜਤਾਇਆ ਸੀ ਕਿ ਇਹ ਗੁਰ ਮਰਿਆਦਾ ਅਨੁਸਾਰ ਨਹੀਂ ਹੈ ਅਤੇ ਸਰਕਾਰ ਨੂੰ ਇਹ ਫ਼ੈਸਲਾ ਰੱਦ ਕਰਨਾ ਚਾਹੀਦਾ ਹੈ।