ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਹਰਿਆਣਾ ਸਰਕਾਰ ਨੇ ਕਿਸਾਨਾਂ ਦੇ ਮਾਰਚ ਵਿਚ ਖੜੀਆਂ ਕੀਤਆਂ ਮੁਸ਼ਕਲਾਂ
ਹਰਿਆਣਾ-ਪੰਜਾਬ ਬਾਰਡਰ ਸੀਲ, ਸ਼ੰਭੂ ਸਰਹੱਦ ਛਾਉਣੀ ‘ਚ ਤਬਦੀਲ
ਅੰਬਾਲਾ : ਕਿਸਾਨ ਜਥੇਬੰਦੀਆਂ ਨੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਦੂਜੇ ਪਾਸੇ ਪੰਜਾਬ ਤੋਂ ਆਉਣ ਵਾਲੇ ਕਿਸਾਨਾਂ ਨਾਲ ਨਜਿੱਠਣ ਲਈ ਹਰਿਆਣਾ ਸਰਕਾਰ ਹਾਈ ਅਲਰਟ ‘ਤੇ ਹੈ। ਪੁਲੀਸ ਪ੍ਰਸ਼ਾਸਨ ਵੱਲੋਂ ਜੰਗੀ ਪੱਧਰ ’ਤੇ ਤਿਆਰੀਆਂ ਕੀਤੀਆਂ ਗਈਆਂ ਹਨ। ਹਰਿਆਣਾ ਅਤੇ ਪੰਜਾਬ ਨੂੰ ਜੋੜਨ ਵਾਲੀ ਸ਼ੰਭੂ ਸਰਹੱਦ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ।
ਇਸ ਵਾਰ ਸੀਮਿੰਟ ਨਾਲ ਬੈਰੀਕੇਡ ਵੀ ਪੱਕੇ ਕੀਤੇ ਗਏ ਹਨ। ਇਨ੍ਹਾਂ ‘ਤੇ ਲੋਹੇ ਦੀਆਂ ਮੇਖਾਂ ਲਗਾਈਆਂ ਗਈਆਂ ਹਨ, ਤਾਂ ਜੋ ਕੋਈ ਵੀ ਹਰਿਆਣਾ ਦੀ ਸਰਹੱਦ ‘ਚ ਦਾਖਲ ਨਾ ਹੋ ਸਕੇ। ਸ਼ੰਭੂ ਬਾਰਡਰ ਨੂੰ ਪੁਲੀਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਹਥਿਆਰਾਂ ਨਾਲ ਲੈਸ ਭਾਰੀ Police ਫੋਰਸ ਤਾਇਨਾਤ ਕੀਤੀ ਗਈ ਹੈ।
ਦੂਜੇ ਪਾਸੇ ਹਰਿਆਣਾ ਦੇ ਕੈਥਲ ਜ਼ਿਲ੍ਹੇ ਦੇ ਗੂਹਲਾ ਨਾਲ ਲੱਗਦੀ ਪੰਜਾਬ ਸਰਹੱਦ, ਫਤਿਹਾਬਾਦ ਦੇ ਟੋਹਾਣਾ ਅਤੇ ਰਤੀਆ ਵਿਖੇ ਪੰਜਾਬ ਦੀ ਸਰਹੱਦ ਨੂੰ ਵੀ ਬੈਰੀਕੇਡ ਲਗਾ ਕੇ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ।