ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਵਿਅਕਤੀ ਨੇ ਆਪਣੀ ਪਤਨੀ ਅਤੇ ਬੇਟੇ ਦਾ ਕਤਲ ਕਰਕੇ ਖੁਦਕੁਸ਼ੀ ਕਰ ਲਈ
ਵਿਅਕਤੀ ਨੇ ਆਪਣੀ ਪਤਨੀ ਅਤੇ ਬੇਟੇ ਦਾ ਕਤਲ ਕਰਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਤਿੰਨੋਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। Police ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ।
ਸੂਰਤ : ਗੁਜਰਾਤ ਦੇ ਸੂਰਤ ‘ਚ ਇਕੱਠੇ ਤਿੰਨ ਲੋਕਾਂ ਦੀਆਂ ਲਾਸ਼ਾਂ ਦੇਖ ਕੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਦਰਅਸਲ, ਇੱਥੇ ਇੱਕ ਵਿਅਕਤੀ ਨੇ ਕਥਿਤ ਤੌਰ ‘ਤੇ ਆਪਣੀ ਪਤਨੀ ਅਤੇ ਸੱਤ ਸਾਲ ਦੇ ਬੇਟੇ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਕ Police ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਫਿਲਹਾਲ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਪੋਸਟਮਾਰਟਮ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ।
ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਸਹਾਇਕ Police ਕਮਿਸ਼ਨਰ ਜੇ.ਟੀ.ਸੋਨਾਰਾ ਨੇ ਦੱਸਿਆ ਕਿ ਸੋਮੇਸ਼ ਜਿਲਾ (38), ਉਸ ਦੀ ਪਤਨੀ ਨਿਰਮਲਾ (32) ਅਤੇ ਉਨ੍ਹਾਂ ਦੇ ਬੇਟੇ ਦੇਵਰਿਸ਼ੀ ਦੀਆਂ ਲਾਸ਼ਾਂ ਲਿੰਬਾਇਤ ਇਲਾਕੇ ‘ਚ ਉਨ੍ਹਾਂ ਦੇ ਘਰ ਤੋਂ ਬਰਾਮਦ ਹੋਈਆਂ ਹਨ। ਅਧਿਕਾਰੀ ਨੇ ਦੱਸਿਆ, ”ਸੋਮੇਸ਼ ਦੀ ਲਾਸ਼ ਘਰ ਦੀ ਛੱਤ ਨਾਲ ਲਟਕਦੀ ਮਿਲੀ, ਜਦੋਂ ਕਿ ਪਤਨੀ ਨਿਰਮਲਾ ਅਤੇ ਪੁੱਤਰ ਦੇਵਰਿਸ਼ੀ ਦੀਆਂ ਲਾਸ਼ਾਂ ਬੈੱਡ ‘ਤੇ ਪਈਆਂ ਸਨ। ਉਨ੍ਹਾਂ ਦੱਸਿਆ ਕਿ ਔਰਤ ਅਤੇ ਬੱਚੇ ਨੂੰ ਜਾਂ ਤਾਂ ਜ਼ਹਿਰ ਦੇ ਕੇ ਮਾਰ ਦਿੱਤਾ ਗਿਆ ਜਾਂ ਗਲਾ ਘੁੱਟ ਕੇ ਮਾਰ ਦਿੱਤਾ ਗਿਆ।