ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (18 ਫਰਵਰੀ 2024)

February 18, 2024 6:53 am
Hukamnama

ਗੂਜਰੀ ਅਸਟਪਦੀਆ ਮਹਲਾ ੧ ਘਰੁ ੧
ੴ ਸਤਿਗੁਰ ਪ੍ਰਸਾਦਿ ॥ ਏਕ ਨਗਰੀ ਪੰਚ ਚੋਰ ਬਸੀਅਲੇ ਬਰਜਤ ਚੋਰੀ ਧਾਵੈ ॥ ਤ੍ਰਿਹਦਸ ਮਾਲ ਰਖੈ ਜੋ ਨਾਨਕ ਮੋਖ ਮੁਕਤਿ ਸੋ ਪਾਵੈ ॥੧॥ ਚੇਤਹੁ ਬਾਸੁਦੇਉ ਬਨਵਾਲੀ ॥ ਰਾਮੁ ਰਿਦੈ ਜਪਮਾਲੀ ॥੧॥ ਰਹਾਉ ॥ ਉਰਧ ਮੂਲ ਜਿਸੁ ਸਾਖ ਤਲਾਹਾ ਚਾਰਿ ਬੇਦ ਜਿਤੁ ਲਾਗੇ ॥ ਸਹਜ ਭਾਇ ਜਾਇ ਤੇ ਨਾਨਕ ਪਾਰਬ੍ਰਹਮ ਲਿਵ ਜਾਗੇ ॥੨॥ ਪਾਰਜਾਤੁ ਘਰਿ ਆਗਨਿ ਮੇਰੈ ਪੁਹਪ ਪਤ੍ਰ ਤਤੁ ਡਾਲਾ ॥ ਸਰਬ ਜੋਤਿ ਨਿਰੰਜਨ ਸੰਭੂ ਛੋਡਹੁ ਬਹੁਤੁ ਜੰਜਾਲਾ ॥੩॥ ਸੁਣਿ ਸਿਖਵੰਤੇ ਨਾਨਕੁ ਬਿਨਵੈ ਛੋਡਹੁ ਮਾਇਆ ਜਾਲਾ ॥ ਮਨਿ ਬੀਚਾਰਿ ਏਕ ਲਿਵ ਲਾਗੀ ਪੁਨਰਪਿ ਜਨਮੁ ਨ ਕਾਲਾ ॥੪॥ ਸੋ ਗੁਰੂ ਸੋ ਸਿਖੁ ਕਥੀਅਲੇ ਸੋ ਵੈਦੁ ਜਿ ਜਾਣੈ ਰੋਗੀ ॥ ਤਿਸੁ ਕਾਰਣਿ ਕੰਮੁ ਨ ਧੰਧਾ ਨਾਹੀ ਧੰਧੈ ਗਿਰਹੀ ਜੋਗੀ ॥੫॥ ਕਾਮੁ ਕ੍ਰੋਧੁ ਅਹੰਕਾਰੁ ਤਜੀਅਲੇ ਲੋਭੁ ਮੋਹੁ ਤਿਸ ਮਾਇਆ ॥ ਮਨਿ ਤਤੁ ਅਵਿਗਤੁ ਧਿਆਇਆ ਗੁਰ ਪਰਸਾਦੀ ਪਾਇਆ ॥੬॥ ਗਿਆਨੁ ਧਿਆਨੁ ਸਭ ਦਾਤਿ ਕਥੀਅਲੇ ਸੇਤ ਬਰਨ ਸਭਿ ਦੂਤਾ ॥ ਬ੍ਰਹਮ ਕਮਲ ਮਧੁ ਤਾਸੁ ਰਸਾਦੰ ਜਾਗਤ ਨਾਹੀ ਸੂਤਾ ॥੭॥ ਮਹਾ ਗੰਭੀਰ ਪਤ੍ਰ ਪਾਤਾਲਾ ਨਾਨਕ ਸਰਬ ਜੁਆਇਆ ॥ ਉਪਦੇਸ ਗੁਰੂ ਮਮ ਪੁਨਹਿ ਨ ਗਰਭੰ ਬਿਖੁ ਤਜਿ ਅੰਮ੍ਰਿਤੁ ਪੀਆਇਆ ॥੮॥੧॥

ਪਦ ਅਰਥ: ਏਕ ਨਗਰੀ = ਇਕੋ ਹੀ (ਸਰੀਰ-) ਸ਼ਹਰ ਵਿਚ। ਪੰਚ = ਪੰਜ। ਬਸੀਅਲੇ = ਵੱਸੇ ਹੋਏ ਹਨ। ਬਰਜਤ = ਰੋਕਦਿਆਂ ਰੋਕਦਿਆਂ, ਵਰਜਦਿਆਂ ਭੀ। ਧਾਵੈ = (ਹਰੇਕ ਚੋਰ ਚੋਰੀ ਕਰਨ ਲਈ) ਦੌੜ ਪੈਂਦਾ ਹੈ। ਤ੍ਰਿਹ = ਮਾਇਆ ਦੇ ਤਿੰਨ ਗੁਣ। ਦਸ = ਇੰਦ੍ਰੇ। ਮਾਲ = ਸਰਮਾਇਆ। ਨਾਨਕ = ਹੇ ਨਾਨਕ! ਸੋ = ਉਹ ਮਨੁੱਖ।੧। ਬਾਸੁਦੇਉ = ਸਰਬ = ਵਿਆਪਕ ਪ੍ਰਭੂ! ਬਨਮਾਲੀ = ਸਾਰੀ ਬਨਸਪਤੀ ਜਿਸ ਦੀ ਮਾਲਾ ਹੈ, ਪਰਮਾਤਮਾ। ਰਿਦੈ = ਹਿਰਦੇ ਵਿਚ। ਜਪ ਮਾਲੀ = ਮਾਲਾ।੧।ਰਹਾਉ। ਉਰਧ ਮੂਲ = (ਜੋ) ਉੱਚੀ ਜੜ੍ਹ ਵਾਲੀ (ਹੈ) ਉਹ ਮਾਇਆ ਜਿਸ ਦਾ ਮੂਲ = ਪ੍ਰਭੂ ਮਾਇਆ ਦੇ ਪ੍ਰਭਾਵ ਤੋਂ ਉੱਚਾ ਹੈ। ਜਿਸੁ = ਜਿਸ ਮਾਇਆ ਦੀਆਂ। ਸਾਖ = ਟਹਿਣੀਆਂ, ਪਸਾਰਾ। ਤਲਾਹਾ = ਹੇਠਾਂ ਵਲ, ਮਾਇਆ ਦੇ ਅਸਰ ਹੇਠ। ਜਿਤੁ = ਜਿਸ (ਮਾਇਆ) ਵਿਚ, ਜਿਸ (ਮਾਇਆ ਦੇ ਬਲ ਦੇ ਜ਼ਿਕਰ) ਵਿਚ। ਸਹਜ ਭਾਇ = ਸਹਜੇ ਹੀ, ਸੁਖੈਨ ਹੀ। ਜਾਇ = ਚਲੀ ਜਾਂਦੀ ਹੈ, ਪਰੇ ਹਟ ਜਾਂਦੀ ਹੈ। ਤੇ = (ਕਿਉਂਕਿ) ਉਹ ਬੰਦੇ। ਜਾਗੇ = ਜਾਗਦੇ ਰਹਿੰਦੇ ਹਨ, ਸੁਚੇਤ ਰਹਿੰਦੇ ਹਨ।੨। ਪਾਰਜਾਤੁ = ਸੁਰਗ ਦਾ ਇਕ ਰੁੱਖ ਜੋ ਸਾਰੀਆਂ ਕਾਮਨਾਂ ਪੂਰੀਆਂ ਕਰਨ ਦੇ ਸਮਰਥ ਮਿਥਿਆ ਗਿਆ ਹੈ, ਸਰਬ = ਇੱਛਾ = ਪੂਰਕ ਪ੍ਰਭੂ। ਘਰਿ = ਘਰ ਵਿਚ, ਹਿਰਦੇ ਵਿਚ। ਆਗਨਿ = ਵੇਹੜੇ ਵਿਚ। ਪੁਹਪ = ਫੁੱਲ। ਤਤੁ = ਸਾਰੇ ਜਗਤ ਦਾ ਮੂਲ। ਸੰਭੂ = {स्वयंभु} ਆਪਣੇ ਆਪ ਤੋਂ ਜਨਮਿਆ ਹੋਇਆ।੩। ਸਿਖਵੰਤੇ = ਹੇ ਸਿੱਖਿਆ ਲੈਣ ਵਾਲੇ! ਮਨਿ = ਮਨ ਵਿਚ। ਬੀਚਾਰਿ = ਵਿਚਾਰ ਵਿਚ। ਪੁਨਰਪਿ {पुनः अपि} ਮੁੜ ਮੁੜ। ਕਾਲਾ = ਕਾਲ, ਮੌਤ।੪। ਕਥੀਅਲੇ = ਕਿਹਾ ਜਾਂਦਾ ਹੈ। ਵੈਦੁ = ਹਕੀਮ। ਤਿਸੁ ਕਾਰਣਿ = ਉਸ (ਪ੍ਰਭੂ ਦੇ ਸਿਮਰਨ) ਦੀ ਬਰਕਤਿ ਨਾਲ। ਧੰਧੈ = ਧੰਧੇ ਵਿਚ, ਜੰਜਾਲ ਵਿਚ। ਗਿਰਹੀ = ਗ੍ਰਿਹਸਤੀ।੫। ਤਜੀਅਲੇ = ਤਿਆਗਿਆ। ਤਿਸ = ਤ੍ਰਿਸ਼ਨਾ। ਅਵਿਗਤੁ = {अव्यक्त} ਅਦ੍ਰਿਸ਼ਟ ਪ੍ਰਭੂ।੬। ਕਥੀਅਲੇ = ਕਹੀ ਜਾਂਦੀ ਹੈ। ਸੇਤ = ਚਿੱਟਾ, ਫਿੱਕਾ। ਬਰਨ = ਰੰਗ। ਸੇਤ ਬਰਨ = ਜਿਨ੍ਹਾਂ ਦੇ ਰੰਗ ਫੱਕ ਹੋ ਜਾਂਦੇ ਹਨ। ਦੂਤਾ = ਕਾਮਾਦਿਕ ਵੈਰੀ। ਮਧੁ = ਸ਼ਹਿਦ। ਤਾਸੁ = {तस्य} ਉਸ (ਸ਼ਹਿਦ) ਦਾ। ਰਸਾਦੰ = {अद् = ਖਾਣਾ, ਰੱਖਣਾ} ਰਸ ਚੱਖਣ ਵਾਲਾ।੭। ਜੁਆਇਆ = ਜੁੜਿਆ ਹੋਇਆ, ਵਿਆਪਕ। ਮਮ = ਮੇਰਾ। ਪੁਨਹਿ = {पुनः} ਮੁੜ ਫਿਰ। ਗਰਭੰ = ਗਰਭ = ਵਾਸ, ਜਨਮ। ਬਿਖੁ = (ਮਾਇਆ-) ਜ਼ਹਰ। ਤਜਿ = ਛੱਡ ਕੇ।੮।

ਅਰਥ: ਹੇ ਭਾਈ। ਸਰਬ-ਵਿਆਪਕ ਜਗਤ-ਮਾਲਕ ਪਰਮਾਤਮਾ ਨੂੰ ਸਦਾ ਚੇਤੇ ਰੱਖੋ। ਪ੍ਰਭੂ ਨੂੰ ਆਪਣੇ ਹਿਰਦੇ ਵਿਚ ਟਿਕਾਓ-(ਇਸ ਨੂੰ ਆਪਣੀ) ਮਾਲਾ (ਬਣਾਉ)।੧।ਰਹਾਉ। ਇਸ ਇਕੋ ਹੀ (ਸਰੀਰ-) ਨਗਰ ਵਿਚ (ਕਾਮਾਦਿਕ) ਪੰਜ ਚੋਰ ਵੱਸੇ ਹੋਏ ਹਨ, ਵਰਜਦਿਆਂ ਭੀ (ਇਹਨਾਂ ਵਿਚੋਂ ਹਰੇਕ ਇਸ ਨਗਰ ਵਿਚਲੇ ਆਤਮਕ ਗੁਣਾਂ ਨੂੰ) ਚੁਰਾਣ ਲਈ ਉੱਠ ਦੌੜਦਾ ਹੈ। (ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾ ਕੇ) ਜੇਹੜਾ ਮਨੁੱਖ (ਇਹਨਾਂ ਪੰਜਾਂ ਤੋਂ) ਮਾਇਆ ਦੇ ਤਿੰਨ ਗੁਣਾਂ ਤੋਂ ਅਤੇ ਦਸ ਇੰਦ੍ਰਿਆਂ ਤੋਂ (ਆਪਣਾ ਆਤਮਕ ਗੁਣਾਂ ਦਾ) ਸਰਮਾਇਆ ਬਚਾ ਰੱਖਦਾ ਹੈ, ਹੇ ਨਾਨਕ! ਉਹ (ਇਹਨਾਂ ਤੋਂ) ਸਦਾ ਲਈ ਖ਼ਲਾਸੀ ਪ੍ਰਾਪਤ ਕਰ ਲੈਂਦਾ ਹੈ।੧। ਜਿਸ ਮਾਇਆ ਦਾ ਮੂਲ-ਪ੍ਰਭੂ, ਮਾਇਆ ਦੇ ਪ੍ਰਭਾਵ ਤੋਂ ਉੱਚਾ ਹੈ, ਜਗਤ ਪਸਾਰਾ ਜਿਸ ਮਾਇਆ ਦੇ ਪ੍ਰਭਾਵ ਹੇਠ ਹੈ, ਚਾਰੇ ਵੇਦ ਜਿਸ (ਮਾਇਆ ਦੇ ਬਲ ਦੇ ਜ਼ਿਕਰ) ਵਿਚ ਲੱਗੇ ਰਹੇ ਹਨ, ਉਹ ਮਾਇਆ ਸਹਜੇ ਹੀ (ਉਹਨਾਂ ਬੰਦਿਆਂ ਤੋਂ) ਪਰੇ ਹਟ ਜਾਂਦੀ ਹੈ (ਜੋ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਂਦੇ ਹਨ, ਕਿਉਂਕਿ) ਉਹ ਬੰਦੇ, ਹੇ ਨਾਨਕ! ਪਰਮਾਤਮਾ (ਦੇ ਚਰਨਾਂ) ਵਿਚ ਸੁਰਤਿ ਜੋੜ ਕੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ।੨। (ਇਹ ਸਾਰਾ ਜਗਤ ਜਿਸ ਪਾਰਜਾਤ-ਪ੍ਰਭੂ ਦਾ) ਫੁੱਲ ਪੱਤਰ ਡਾਲੀਆਂ ਆਦਿਕ ਪਸਾਰਾ ਹੈ, ਜੋ ਪ੍ਰਭੂ ਸਾਰੇ ਜਗਤ ਦਾ ਮੂਲ ਹੈ, ਜਿਸ ਦੀ ਜੋਤਿ ਸਭ ਜੀਵਾਂ ਵਿਚ ਪਸਰ ਰਹੀ ਹੈ, ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੈ, ਉਹ (ਸਰਬ-ਇੱਛਾ-ਪੂਰਕ) ਪਾਰਜਾਤ (-ਪ੍ਰਭੂ) ਮੇਰੇ ਹਿਰਦੇ-ਆਂਗਨ ਵਿਚ ਪਰਗਟ ਹੋ ਗਿਆ ਹੈ (ਤੇ ਮੇਰੇ ਅੰਦਰੋਂ ਮਾਇਆ ਵਾਲੇ ਜੰਜਾਲ ਮੁੱਕ ਗਏ ਹਨ)। (ਹੇ ਭਾਈ! ਤੁਸੀ ਭੀ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਉ, ਇਸ ਤਰ੍ਹਾਂ) ਮਾਇਆ ਦੇ ਬਹੁਤੇ ਜੰਜਾਲ ਛੱਡ ਸਕੋਗੇ।੩। ਹੇ (ਮੇਰੀ) ਸਿੱਖਿਆ ਸੁਣਨ ਵਾਲੇ ਭਾਈ! ਜੋ ਬੇਨਤੀ ਨਾਨਕ ਕਰਦਾ ਹੈ ਉਹ ਸੁਣ-(ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਧਾਰਨ ਕਰ, ਇਸ ਤਰ੍ਹਾਂ ਤੂੰ) ਮਾਇਆ ਦੇ ਬੰਧਨ ਤਿਆਗ ਸਕੇਂਗਾ। ਜਿਸ ਮਨੁੱਖ ਦੇ ਮਨ ਵਿਚ ਸੋਚ-ਮੰਡਲ ਵਿਚ ਇਕ ਪਰਮਾਤਮਾ ਦੀ ਲਿਵ ਲੱਗ ਜਾਂਦੀ ਹੈ ਉਸ ਨੂੰ ਮੁੜ ਮੁੜ ਜਨਮ ਮਰਨ (ਦਾ ਗੇੜ) ਨਹੀਂ ਹੁੰਦਾ।੪। (ਜਿਸ ਮਨੁੱਖ ਨੇ ਪਰਮਾਤਮਾ ਨੂੰ ਹਿਰਦੇ ਵਿਚ ਵਸਾ ਲਿਆ ਹੈ) ਉਹ ਗੁਰੂ ਕਿਹਾ ਜਾ ਸਕਦਾ ਹੈ, ਉਹ (ਅਸਲ) ਸਿੱਖ ਕਿਹਾ ਜਾ ਸਕਦਾ ਹੈ, ਉਹ (ਅਸਲ) ਵੈਦ ਕਿਹਾ ਜਾ ਸਕਦਾ ਹੈ ਕਿਉਂਕਿ ਉਹ ਹੋਰ (ਆਤਮਕ) ਰੋਗੀਆਂ ਦੇ ਰੋਗ ਸਮਝ ਲੈਂਦਾ ਹੈ। ਪਰਮਾਤਮਾ ਦੇ ਸਿਮਰਨ ਦੀ ਬਰਕਤਿ ਨਾਲ ਦੁਨੀਆ ਦਾ ਕੰਮ-ਧੰਧਾ ਉਸ ਨੂੰ ਵਿਆਪ ਨਹੀਂ ਸਕਦਾ। (ਪ੍ਰਭੂ ਦੇ ਸਿਮਰਨ ਸਦਕਾ) ਉਹ ਮਾਇਆ ਦੇ ਬੰਧਨ ਵਿਚ ਨਹੀਂ (ਫਸਦਾ) , ਉਹ ਗ੍ਰਿਹਸਤੀ (ਹੁੰਦਾ ਭੀ) ਜੋਗੀ ਹੈ।੫। ਜਿਸ ਮਨੁੱਖ ਨੇ ਗੁਰੂ ਦੀ ਮੇਹਰ ਨਾਲ ਆਪਣੇ ਮਨ ਵਿਚ ਜਗਤ-ਮੂਲ ਅਦ੍ਰਿਸ਼ਟ ਪ੍ਰਭੂ ਨੂੰ ਸਿਮਰਿਆ ਹੈ ਤੇ ਉਸ ਨਾਲ ਮਿਲਾਪ ਹਾਸਲ ਕਰ ਲਿਆ ਹੈ ਉਸ ਨੇ ਕਾਮ ਕ੍ਰੋਧ ਤੇ ਅਹੰਕਾਰ ਤਿਆਗ ਦਿੱਤਾ ਹੈ, ਉਸ ਨੇ ਲੋਭ ਮੋਹ ਤੇ ਮਾਇਆ ਦੀ ਤ੍ਰਿਸ਼ਨਾ ਛੱਡ ਦਿੱਤੀ ਹੈ।੬। ਪਰਮਾਤਮਾ ਨਾਲ ਡੂੰਘੀ ਸਾਂਝ ਬਣਨੀ, ਪ੍ਰਭੂ-ਚਰਨਾਂ ਵਿਚ ਸੁਰਤਿ ਜੁੜਨੀ-ਇਹ ਸਭ ਪ੍ਰਭੂ ਦੀ ਦਾਤਿ ਹੀ ਕਹੀ ਜਾ ਸਕਦੀ ਹੈ, (ਜਿਸ ਨੂੰ ਇਹ ਦਾਤਿ ਮਿਲਦੀ ਹੈ ਉਸ ਨੂੰ ਤੱਕ ਕੇ) ਕਾਮਾਦਿਕ ਵੈਰੀਆਂ ਦਾ ਰੰਗ ਫੱਕ ਹੋ ਜਾਂਦਾ ਹੈ, ਕਿਉਂਕਿ ਸਿਮਰਨ ਦੀ ਬਰਕਤਿ ਨਾਲ ਉਸ ਦੇ ਹਿਰਦੇ ਵਿਚ, ਮਾਨੋ) ਬ੍ਰਹਮ-ਰੂਪ ਕਮਲ ਦਾ ਸ਼ਹਿਦ (ਚੋਣ ਲੱਗ ਪੈਂਦਾ ਹੈ) ਉਸ (ਨਾਮ-ਅੰਮ੍ਰਿਤ ਸ਼ਹਿਦ ਦਾ) ਰਸ ਉਹ ਮਨੁੱਖ ਚੱਖਦਾ ਹੈ (ਇਸ ਕਰਕੇ ਉਹ ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦਾ ਹੈ, (ਮਾਇਆ-ਮੋਹ ਦੀ ਨੀਂਦ ਵਿਚ) ਗ਼ਾਫ਼ਿਲ ਨਹੀਂ ਹੁੰਦਾ।੭। ਹੇ ਨਾਨਕ! ਜੋ ਪ੍ਰਭੂ ਵੱਡੇ ਜਿਗਰੇ ਵਾਲਾ ਹੈ, ਸਾਰੇ ਪਾਤਾਲ (ਸਾਰਾ ਸੰਸਾਰ ਜਿਸ ਪਾਰਜਾਤ-ਪ੍ਰਭੂ) ਦੇ ਪੱਤਰ (ਪਸਾਰਾ) ਹਨ, ਜੋ ਸਭ ਜੀਵਾਂ ਵਿਚ ਵਿਆਪਕ ਹੈ, ਗੁਰੂ ਦੇ ਉਪਦੇਸ ਦੀ ਬਰਕਤਿ ਨਾਲ ਮੈਂ ਉਸ ਦਾ ਨਾਮ-ਅੰਮ੍ਰਿਤ ਪੀਤਾ ਹੈ ਤੇ ਮਾਇਆ ਦਾ ਜ਼ਹਰ ਤਿਆਗਿਆ ਹੈ, ਹੁਣ ਮੇਰਾ ਮੁੜ ਮੁੜ ਗਰਭ-ਵਾਸ (ਜਨਮ ਮਰਨ) ਨਹੀਂ ਹੋਵੇਗਾ।੮।੧।

गूजरी असटपदीआ महला १ घरु १
ੴ सतिगुर प्रसादि ॥ एक नगरी पंच चोर बसीअले बरजत चोरी धावै ॥ त्रिहदस माल रखै जो नानक मोख मुकति सो पावै ॥१॥ चेतहु बासुदेउ बनवाली ॥ रामु रिदै जपमाली ॥१॥ रहाउ ॥ उरध मूल जिसु साख तलाहा चारि बेद जितु लागे ॥ सहज भाइ जाइ ते नानक पारब्रहम लिव जागे ॥२॥ पारजातु घरि आगनि मेरै पुहप पत्र ततु डाला ॥ सरब जोति निरंजन स्मभू छोडहु बहुतु जंजाला ॥३॥ सुणि सिखवंते नानकु बिनवै छोडहु माइआ जाला ॥ मनि बीचारि एक लिव लागी पुनरपि जनमु न काला ॥४॥ सो गुरू सो सिखु कथीअले सो वैदु जि जाणै रोगी ॥ तिसु कारणि कमु न धंधा नाही धंधै गिरही जोगी ॥५॥ कामु क्रोधु अहंकारु तजीअले लोभु मोहु तिस माइआ ॥ मनि ततु अविगतु धिआइआ गुर परसादी पाइआ ॥६॥ गिआनु धिआनु सभ दाति कथीअले सेत बरन सभि दूता ॥ ब्रहम कमल मधु तासु रसादं जागत नाही सूता ॥७॥ महा ग्मभीर पत्र पाताला नानक सरब जुआइआ ॥ उपदेस गुरू मम पुनहि न गरभं बिखु तजि अम्रितु पीआइआ ॥८॥१॥

अर्थ: अर्थ: हे भाई! सर्व-व्यापक जगत के मालिक परमात्मा को सदा याद रखो। प्रभू को अपने हृदय में टिकाओ- (इसको अपनी) माला (बनाओ)।1। रहाउ। इस एक ही (शरीर-) नगर में (कामादिक) पाँच चोर बसे हुए हैं, मना करते-करते भी (इनमें से हरेक इस नगर के आत्मिक गुणों को) चुराने के लिए उठ दौड़ता है। (परमात्मा को अपने हृदय में बसा के) जो मनुष्य (इन पाँचों से) माया के तीन गुणों से और दस इन्द्रियों से (अपने आत्मिक गुणों की) पूँजी बचा के रखता है, हे नानक! वह (इनसे) सदा के लिए निजात प्राप्त कर लेता है।1। जिस माया का मूल प्रभू, माया के प्रभाव से ऊपर है, जगत पसारा जिस माया के प्रभाव से नीचे है, चारों वेद जिस (माया के बल के वर्णन) में लगे रहे हैं, वह माया सहजे ही (उन लोगों से) परे हट जाती है (जो परमात्मा को अपने हृदय में बसाते हैं, क्योंकि) वह लोग, हे नानक! परमात्मा (के चरणों) में सुरति जोड़ के (माया के हमलों से) सुचेत रहते हैं।2। (ये सारा जगत जिस पारजात-प्रभू) फूल-पत्तियां-डालियां आदि पसारा है, जो प्रभू सारे जगत का मूल है, जिसकी ज्योति सब जीवों में पसर रही है, जो माया के प्रभाव से परे है, जिसका प्रकाश अपने आप से है, वह (सर्व-इच्छा-पूरक) पारजात (-प्रभू) मेरे हृदय आँगन में प्रगट हो गया है (और मेरे अंदर से माया वाले जंजाल समाप्त हो गए हैं)। (हे भाई! तुम भी परमात्मा को अपने हृदय में बसाओ, इस तरह) माया के बहुते जंजाल छोड़ सकोगे।3। हे (मेरी) शिक्षा सुनने वाले भाई! जो विनती नानक करता है वह सुन- (अपने हृदय में परमात्मा का नाम धारण कर, इस तरह तू) माया के बंधन त्याग सकेगा। जिस मनुष्य के मन में सोच-मण्डल में परमात्मा की लिव लग जाती है वह बार-बार जनम-मरण (के चक्कर) में नहीं आता।4। (जिस मनुष्य ने परमात्मा को हृदय में बसा लिया है) वह गुरू कहा जा सकता है, वह (असल) सिख कहा जा सकता है, वह (असल) वैद्य कहा जा सकता है क्योंकि वह अन्य (आत्मिक) रोगियों का रोग समझ लेता है। परमात्मा के सिमरन की बरकति से दुनिया का काम-धंधा उसको व्याप नहीं सकता। (प्रभू के सिमरन के सदका) वह माया के बंधनों में नहीं (फसता), वह गृहस्ती (होते हुए भी) जोगी है।5। जिस मनुष्य ने गुरू की मेहर से अपने मन में जगत मूल अदृश्य प्रभू को सिमरा है और उससे मिलाप हासिल कर लिया है उसने काम-क्रोध और अहंकार त्याग दिया है, उसने लोभ-मोह और माया की तृष्णा त्याग दी है।6। परमात्मा के साथ गहरी सांझ बननी, प्रभू-चरणों में सुरति जुड़नी -ये सब प्रभू की दाति ही कही जा सकती है, (जिसको ये दाति मिलती है उसको देख के) कामादिक वैरियों के रंग उड़ जाते हैं, (क्योंकि सिमरन की बरकति से उसके हृदय में, मानो) ब्रहम-रूपी कमल का शहद (टपकने लग जाता है) उस (नाम-अमृत शहद का) रस वह मनुष्य चखता है (इस करके वह माया के हमलों से) सुचेत रहता है, (माया के मोह की नींद में) गाफिल नहीं होता।7। हे नानक! जो प्रभू बड़े जिगरे वाला है, सारे पाताल (सारा संसार जिस पारजात प्रभू) की पत्तियां (पसारा) हैं, जो सब जीवों में व्यापक है, गुरू के उपदेश की बरकति से मैंने उसका नाम अमृत पीया है और माया का जहर त्यागा है, अब मेरा बार-बार गर्भवास (जनम-मरण) नहीं होगा।8।1।

Goojaree Asattapadheeaa Mehalaa 1 Ghar 1
Ik Oankaar Sathigur Prasaadh || Eaek Nagaree Panch Chor Baseealae Barajath Choree Dhhaavai || Thrihadhas Maal Rakhai Jo Naanak Mokh Mukath So Paavai ||1|| Chaethahu Baasudhaeo Banavaalee || Raam Ridhai Japamaalee ||1|| Rehaao || Ouradhh Mool Jis Saakh Thalaahaa Chaar Baedh Jith Laagae || Sehaj Bhaae Jaae Thae Naanak Paarabreham Liv Jaagae ||2|| Paarajaath Ghar Aagan Maerai Puhap Pathr Thath Ddaalaa || Sarab Joth Niranjan Sanbhoo Shhoddahu Bahuth Janjaalaa ||3|| Sun Sikhavanthae Naanak Binavai Shhoddahu Maaeiaa Jaalaa || Man Beechaar Eaek Liv Laagee Punarap Janam N Kaalaa ||4|| So Guroo So Sikh Kathheealae So Vaidh J Jaanai Rogee || This Kaaran Kanm N Dhhandhhaa Naahee Dhhandhhai Girehee Jogee ||5|| Kaam Krodhh Ahankaar Thajeealae Lobh Mohu This Maaeiaa || Man Thath Avigath Dhhiaaeiaa Gur Parasaadhee Paaeiaa ||6|| Giaan Dhhiaan Sabh Dhaath Kathheealae Saeth Baran Sabh Dhoothaa || Breham Kamal Madhh Thaas Rasaadhan Jaagath Naahee Soothaa ||7|| Mehaa Ganbheer Pathr Paathaalaa Naanak Sarab Juaaeiaa || Oupadhaes Guroo Mam Punehi N Garabhan Bikh Thaj Anmrith Peeaaeiaa ||8||1||

Meaning: Goojaree, Ashtapadees, First Mehl, First House: One Universal Creator God. By The Grace Of The True Guru: In the one village of the body, live the five thieves; they have been warned, but they still go out stealing. One who keeps his assets safe from the three modes and the ten passions, O Nanak, attains liberation and emancipation. ||1|| Center your mind on the all-pervading Lord, the Wearer of garlands of the jungles. Let your rosary be the chanting of the Lord’s Name in your heart. ||1||Pause|| Its roots extend upwards, and its branches reach down; the four Vedas are attached to it. He alone reaches this tree with ease, O Nanak, who remains wakeful in the Love of the Supreme Lord God. ||2|| The Elysian Tree is the courtyard of my house; in it are the flowers, leaves and stems of reality. Meditate on the self-existent, immaculate Lord, whose Light is pervading everywhere; renounce all your worldly entanglements. ||3|| Listen, O seekers of Truth – Nanak begs you to renounce the traps of Maya. Reflect within your mind, that by enshrining love for the One Lord, you shall not be subject to birth and death again. ||4|| He alone is said to be a Guru, he alone is said to be a Sikh, and he alone is said to be a physician, who knows the patient’s illness. He is not affected by actions, responsibilities and entanglements; in the entanglements of his household, he maintains the detachment of Yoga. ||5|| He renounces sexual desire, anger, egotism, greed, attachment and Maya. Within his mind, he meditates on the reality of the Imperishable Lord; by Guru’s Grace he finds Him. ||6|| Spiritual wisdom and meditation are all said to be God’s gifts; all of the demons are turned white before him. He enjoys the taste of the honey of God’s lotus; he remains awake, and does not fall asleep. ||7|| This lotus is very deep; its leaves are the nether regions, and it is connected to the whole universe. Under Guru’s Instruction, I shall not have to enter the womb again; I have renounced the poison of corruption, and I drink in the Ambrosial Nectar. ||8||1||