ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਪੱਛਮੀ ਬੰਗਾਲ : IPS Sikh ਅਧਿਕਾਰੀ ਨੂੰ ਕਿਹਾ ਖਾਲਿਸਤਾਨੀ, ਭਾਜਪਾ ਨੇਤਾਵਾਂ ਖਿਲਾਫ FIR ਦਰਜ
ਪੱਛਮੀ ਬੰਗਾਲ ਪੁਲਿਸ ਨੇ ਬੁੱਧਵਾਰ ਨੂੰ ਇੱਕ ਵੀਡੀਓ ਜਾਰੀ ਕਰਕੇ ਦੋਸ਼ ਲਗਾਇਆ ਹੈ ਕਿ ਇਹ ਸੁਵੇਂਦੂ ਅਧਿਕਾਰੀ ਸੀ ਜਿਸ ਨੇ ਸਿੱਖ ਆਈਪੀਐਸ ਅਧਿਕਾਰੀ ਨੂੰ ‘ਖਾਲਿਸਤਾਨੀ’ ਕਿਹਾ ਸੀ। Police ਨੇ ਸ਼ੁੱਕਰਵਾਰ ਨੂੰ ਇਸ ਮਾਮਲੇ ‘ਚ ਐੱਫ.ਆਈ.ਆਰ ਦਰਜ ਕਰ ਲਈ ਹੈ।
ਕੋਲਕਾਤਾ : ਪੱਛਮੀ ਬੰਗਾਲ Police ਨੇ ਸ਼ੁੱਕਰਵਾਰ ਨੂੰ ਭਾਜਪਾ ਨੇਤਾਵਾਂ ਖਿਲਾਫ ਐੱਫ.ਆਈ.ਆਰ. ਦਰਜ ਕਰ ਲਈ ਹੈ। ਉਸ ‘ਤੇ ਇਕ ਸਿੱਖ ਆਈਪੀਐਸ ਅਧਿਕਾਰੀ ਨੂੰ ਖਾਲਿਸਤਾਨੀ ਕਹਿਣ ਦਾ ਦੋਸ਼ ਹੈ। ਹਾਲ ਹੀ ਵਿੱਚ ਜਦੋਂ ਭਾਜਪਾ ਦੇ ਆਗੂ ਅਤੇ ਵਰਕਰ ਸੰਦੇਸ਼ਖੇੜੀ ਮਾਰਚ ਕਰ ਰਹੇ ਸਨ ਤਾਂ ਡਿਊਟੀ ‘ਤੇ ਇੱਕ ਆਈਪੀਐਸ ਅਧਿਕਾਰੀ ਨੂੰ ਖਾਲਿਸਤਾਨੀ ਕਿਹਾ ਗਿਆ ਸੀ।
ਇਸ ਵਿਵਾਦ ਦਰਮਿਆਨ ਸਿੱਖ ਭਾਈਚਾਰੇ ਨਾਲ ਸਬੰਧਤ ਲੋਕਾਂ ਨੇ ਕੋਲਕਾਤਾ ਸਥਿਤ ਭਾਜਪਾ ਦਫ਼ਤਰ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ। ਦੂਜੇ ਪਾਸੇ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵੀ ਉਸ ਆਈਪੀਐਸ ਅਧਿਕਾਰੀ ਦੀ ਵੀਡੀਓ ਪੋਸਟ ਕਰਕੇ ਸਵਾਲ ਖੜ੍ਹੇ ਕੀਤੇ ਹਨ ਕਿ ਜੇਕਰ ਉਸ ਅਧਿਕਾਰੀ ਨੇ ਪੱਗ ਨਾ ਬੰਨ੍ਹੀ ਹੁੰਦੀ ਤਾਂ ਕੀ ਕੋਈ ਉਸ ਨੂੰ ਖਾਲਿਸਤਾਨੀ ਆਖਦਾ?ਖਾਲਿਸਤਾਨੀ ਦੱਸੇ ਜਾਣ ਵਾਲੇ ਅਧਿਕਾਰੀ ਦੀ ਪਛਾਣ ਜਸਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਕਿ 2016 ਬੈਚ ਦਾ ਆਈਪੀਐਸ ਅਧਿਕਾਰੀ ਹੈ, ਜੋ ਇਸ ਸਮੇਂ ਪੱਛਮੀ ਬੰਗਾਲ ਪੁਲਿਸ ਵਿੱਚ ਵਿਸ਼ੇਸ਼ ਸੁਪਰਡੈਂਟ (ਇੰਟੈਲੀਜੈਂਸ) ਵਜੋਂ ਤਾਇਨਾਤ ਹੈ। ਇਸ ਦੌਰਾਨ, ਪੱਛਮੀ ਬੰਗਾਲ ਪੁਲਿਸ ਨੇ ਬੁੱਧਵਾਰ ਨੂੰ ਇੱਕ ਵੀਡੀਓ ਜਾਰੀ ਕਰਕੇ ਦੋਸ਼ ਲਾਇਆ ਕਿ ਇਹ ਭਾਜਪਾ ਨੇਤਾ ਅਤੇ ਵਿਰੋਧੀ ਧਿਰ ਦੇ ਨੇਤਾ ਸੁਵੇਂਦੂ ਅਧਿਕਾਰੀ ਨੇ ਸਿੱਖ ਪੁਲਿਸ ਅਧਿਕਾਰੀ ਨੂੰ ‘ਖਾਲਿਸਤਾਨੀ’ ਕਿਹਾ ਸੀ।
ਪੁਲਿਸ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਅਤੇ ਭਾਰਤੀ ਦੰਡਾਵਲੀ ਦੀ ਧਾਰਾ 295ਏ (ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਲਈ ਜਾਣਬੁੱਝ ਕੇ ਅਤੇ ਭੈੜੇ ਇਰਾਦੇ), 505(2) (ਸ਼੍ਰੇਣੀਆਂ ਵਿਚਕਾਰ ਦੁਸ਼ਮਣੀ, ਨਫ਼ਰਤ ਜਾਂ ਬੁਰਾਈ ਪੈਦਾ ਕਰਨਾ ਜਾਂ ਉਤਸ਼ਾਹਿਤ ਕਰਨਾ) ਦੇ ਤਹਿਤ ਮਾਮਲਾ ਦਰਜ ਕੀਤਾ। ਗੁਰਮੀਤ ਸਿੰਘ ਨਾਂ ਦੇ ਵਿਅਕਤੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ “ਅਣਜਾਣ ਭਾਜਪਾ ਆਗੂਆਂ/ਮੈਂਬਰਾਂ” ਨੇ ਸਿੱਖ ਪੁਲਿਸ ਅਧਿਕਾਰੀ ਨੂੰ ‘ਖਾਲਿਸਤਾਨੀ’ ਕਹਿ ਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਅਤੇ ਭਾਈਚਾਰਿਆਂ ਦਰਮਿਆਨ ਨਫ਼ਰਤ ਤੇ ਬੁਰਾਈ ਫੈਲਾਈ ਹੈ।
ਦੱਸ ਦੇਈਏ ਕਿ ਹਾਲ ਹੀ ਵਿੱਚ ਡਿਊਟੀ ‘ਤੇ ਮੌਜੂਦ ਆਈਪੀਐਸ ਅਧਿਕਾਰੀ ਜਸਪ੍ਰੀਤ ਸਿੰਘ ਦੀ ਇੱਕ ਵੀਡੀਓ ਕਥਿਤ ਤੌਰ ‘ਤੇ ਵਾਇਰਲ ਹੋਈ ਸੀ, ਜਿਸ ਵਿੱਚ ਉਹ ਕਹਿ ਰਹੇ ਹਨ ਕਿ ਤੁਸੀਂ ਮੈਨੂੰ ਖਾਲਿਸਤਾਨੀ ਕਹਿ ਰਹੇ ਹੋ ਕਿਉਂਕਿ ਮੈਂ ਪੱਗ ਬੰਨ੍ਹੀ ਹੋਈ ਹਾਂ। ਇੱਥੇ ਭਾਜਪਾ ਨੇ ਇਸ ਆਈਪੀਐਸ ਅਧਿਕਾਰੀ ‘ਤੇ ਕਲਕੱਤਾ ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਨ ਦਾ ਦੋਸ਼ ਲਗਾਇਆ ਸੀ, ਜਿਸ ਵਿੱਚ ਪੱਛਮੀ ਬੰਗਾਲ ਦੇ ਵਿਰੋਧੀ ਧਿਰ ਦੇ ਨੇਤਾ ਸੁਵੇਂਦੂ ਅਧਿਕਾਰੀ ਨੂੰ ਸੰਦੇਸ਼ਖਲੀ ਦਾ ਦੌਰਾ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ।
ਮਮਤਾ ਬੈਨਰਜੀ ਵੱਲੋਂ ਜਸਪ੍ਰੀਤ ਸਿੰਘ ਨੂੰ ‘ਖਾਲਿਸਤਾਨੀ’ ਕਹਿਣ ਦੀ ਵੀਡੀਓ ਪੋਸਟ ਕਰਨ ਤੋਂ ਬਾਅਦ, ਭਾਜਪਾ ਨੇ ਉਸ ‘ਤੇ “ਅਰਥਹੀਣ ਘਟਨਾ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼” ਕਰਨ ਦਾ ਦੋਸ਼ ਲਗਾਇਆ ਹੈ। ਸੰਦੇਸ਼ਖੇੜੀ ਪਿਛਲੇ ਕਈ ਦਿਨਾਂ ਤੋਂ ਸੁਰਖੀਆਂ ਵਿੱਚ ਹੈ।ਉੱਥੇ ਦੀਆਂ ਕਈ ਔਰਤਾਂ ਨੇ ਤ੍ਰਿਣਮੂਲ ਕਾਂਗਰਸ ਦੇ ਨੇਤਾ ਸ਼ਾਹਜਹਾਂ ਸ਼ੇਖ ਅਤੇ ਉਸਦੇ ਸਮਰਥਕਾਂ ‘ਤੇ ਜ਼ਬਰਦਸਤੀ ਜ਼ਮੀਨ ਹੜੱਪਣ ਅਤੇ ਉਨ੍ਹਾਂ ਦਾ ਜਿਨਸੀ ਸ਼ੋਸ਼ਣ ਕਰਨ ਦਾ ਦੋਸ਼ ਲਗਾਇਆ ਹੈ।ਇਸ ਮਾਮਲੇ ਵਿੱਚ ਹੁਣ ਤੱਕ 700 ਸ਼ਿਕਾਇਤਾਂ ਮਿਲ ਚੁੱਕੀਆਂ ਹਨ।