ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ
ਮੁੱਖ ਮੰਤਰੀ ਨੂੰ ਕਿਸਾਨਾਂ ਦੀ ਵਕਾਲਤ ਕਰਨ ਦਾ ਹੱਕ ਕਿਸ ਨੇ ਦਿੱਤਾ : ਸੁਨੀਲ ਜਾਖੜ
ਚੰਡੀਗੜ੍ਹ : ਸੁਨੀਲ ਜਾਖੜ ਨੇ ਟਵੀਟ ਕਰ ਕੇ ਕਿਹਾ ਹੈ ਕਿ, ਇਹ ਦੁੱਖਦਾਈ ਹੈ ਕਿ ਕੇਂਦਰ ਸਰਕਾਰ ਤੇ ਕਿਸਾਨਾਂ ਵਿਚਕਾਰ ਗੱਲਬਾਤ ਸਿਰੇ ਨਹੀਂ ਲੱਗ ਸਕੀ ਪਰ ਇਸ ਗੱਲਬਾਤ ਦੇ ਫੇਲ ਹੋਣ ਦਾ ਪਹਿਲਾਂ ਹੀ ਡਰ ਸੀ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਦੇ ਵਕੀਲ ਵਜੋਂ ਕੰਮ ਕਰ ਰਹੇ ਸਨ।
ਜਿੰਨ੍ਹਾਂ ਨੂੰ ਗਲਬਾਤ ਦੇ ਫੇਲ ਹੋਣ ਨਾਲ ਹੀ ਸਿਆਸੀ ਲਾਹਾ ਮਿਲਣਾ ਸੀ। ਅਜਿਹਾ ਹੋਣ ਨਾਲ ਉਨ੍ਹਾਂ ਨੂੰ ਕੇਂਦਰ ਸਰਕਾਰ ਦਾ ਨਾਂਅ ਬਦਨਾਮ ਕਰਨ ਅਤੇ ਕਿਸਾਨਾਂ ਨੂੰ ਦਿੱਲੀ ਦੇ ਰਾਹ ਤੋਰਨ ਦਾ ਮੌਕਾ ਮਿਲ ਜਾਣਾ ਸੀ, ਜਿਹੜੇ ਪਹਿਲਾਂ ਚੰਡੀਗੜ੍ਹ ਆਉਣਾ ਚਾਹੁੰਦੇ ਸਨ। ਕਿਸਾਨਾਂ ਅਤੇ ਕੇਂਦਰ ਸਰਕਾਰ ਵੱਲੋਂ ਗੱਲਬਾਤ ਰਾਹੀਂ ਮਸਲਾ ਹੱਲ ਕਰਨ ਦੇ ਕੀਤੇ ਜਾ ਰਹੇ ਸੁਹਿਰਦ ਯਤਨਾਂ ਨੂੰ ਅਸਫਲ ਕਰਨ ਵਿਚ ਮੁੱਖ ਮੰਤਰੀ ਹੁਣ ਕਾਮਯਾਬ ਹੋ ਗਏ ਹਨ।
ਪਰ ਪੰਜਾਬ ਦੇ ਲੋਕ ਇਹ ਵੀ ਜਾਣਨਾ ਚਾਹੁੰਦੇ ਹਨ ਕਿ ਭਗਵੰਤ ਮਾਨ ਨੂੰ ਕਿਸਾਨਾਂ ਦੇ ਵਕੀਲ ਹੋਣ ਦਾ ਵਕਾਲਤਨਾਮਾ ਕਿਸ ਨੇ ਦਿੱਤਾ ਜਿਨ੍ਹਾਂ ਨੇ 5 ਮਿੰਟ ਵਿਚ ਐਮਐਸਪੀ ਦੇਣ ਦਾ ਨਾ ਤਾਂ ਵਾਅਦਾ ਨਿਭਾਇਆ ਅਤੇ ਨਾ ਹੀ ਕਿਸਾਨਾਂ ਨੂੰ ਸਮੇਂ ਸਿਰ ਮੁਆਵਜਾ ਦਿੱਤਾ।